1600 ਨਸ਼ੀਲੀਆਂ ਗੋੋਲੀਆਂ, 3 ਗ੍ਰਾਮ ਹੈਰੋਇੰਨ (ਚਿੱਟਾ), 2 ਕਿਲੋੋਗ੍ਰਾਮ ਭੁੱਕੀ ਚੂਰਾਪੋੋਸਤ, 1 ਗ੍ਰਾਮ ਸਮੈਕ, 230 ਲੀਟਰ ਲਾਹਣ ਅਤੇ 45 ਬੋਤਲਾਂ ਸ਼ਰਾਬ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਡਾ,ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 8 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 8 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕੀਤੀ ਗਈ ਹੈ। ਸੀHਆਈHਏH ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਈਸੂ ਸਿੰਘ ਉਰਫ ਬਾਰੂ ਪੁੱਤਰ ਹਰੀ ਸਿੰਘ ਵਾਸੀ ਬੱਪੀਆਣਾ ਨੂੰ ਕਾਬੂ ਕਰਕੇ ਉਸ ਪਾਸੋੋਂ 1100 ਨਸ਼ੀਲੀਆਂ ਗੋੋਲੀਆ ਮਾਰਕਾ ਅਲਪ੍ਰਾਜੋਲਮ ਬਰਾਮਦ ਕੀਤੀਆਂ, ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ,ਡੀ,ਪੀਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਅਤਲਾ ਖੁਰਦ ਨੂੰ ਕਾਬੂ ਕਰਕੇ ਉਸ ਪਾਸੋੋਂ 300 ਨਸ਼ੀਲੀਆਂ ਗੋੋਲੀਆ ਮਾਰਕਾ ਅਲਪ੍ਰਾਜੋਲਮ ਬਰਾਮਦ ਕੀਤੀਆਂ, ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਭੀਖੀ ਦੀ ਹੀ ਪੁਲਿਸ ਪਾਰਟੀ ਨੇ ਰਾਣੀ ਕੌੌਰ ਪਤਨੀ ਜਰਨੈਲ ਸਿੰਘ ਵਾਸੀ ਖੀਵਾ ਖੁਰਦ ਨੂੰ ਕਾਬੂ ਕਰਕੇ ਉਸ ਪਾਸੋੋਂ 200 ਨਸ਼ੀਲੀਆਂ ਗੋੋਲੀਆ ਮਾਰਕਾ ਟਰਾਮਾਡੋੋਲ ਬਰਾਮਦ ਕੀਤੀਆਂ, ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ,ਡੀ,ਪੀ,ਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਹਰਪ੍ਰੀਤ ਸਿੰਘ ਹੈਪੀ ਪੁੱਤਰ ਦਿਲਬਾਗ ਸਿੰਘ ਵਾਸੀ ਫੱਤਾ ਮਾਲੋੋਕਾ ਨੂੰ ਕਾਬੂ ਕਰਕੇ ਉਸ ਪਾਸੋੋਂ 3 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨHਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੰਗਾਂ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 1 ਗ੍ਰਾਮ ਸਮੈਕ ਬਰਾਮਦ ਕੀਤੀ। ਸੀ,ਆਈ,ਏ,ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਿੱਟੂ ਸਿੰਘ ਉਰਫ ਕੁਲਵੀਰ ਪੁੱਤਰ ਸੁਖਦੇਵ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 2 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੇਵਕ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਝੰਡਾ ਖੁਰਦ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਅਤੇ 45 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਜੌੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਿੱਕਾ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਬੀਰੇਵਾਲਾ ਜੱਟਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ। ਐਸ,ਐਸ,ਪੀ, ਮਾਨਸਾ ਡਾ, ਨਰਿੰਦਰ ਭਾਰਗਵ, ਆਈ,ਪੀਐਸ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।






