ਉਕਤ ਨੌਜਵਾਨ ਬੂਟਾ ਸਿੰਘ ਪੁੱਤਰ ਸੁਖਵਿੰਦਰ ਸਿੰਘ ਤੇ ਦਿੱਲੀ ਪੁਲੀਸ ਵੱਲੋਂ ਪੰਜਾਹ ਹਜ਼ਾਰ ਦਾ ਇਨਾਮ ਰੱਖਿਆ ਹੋਇਆ ਸੀ

ਤਰਨਤਾਰਨ (ਰਿੰਪਲ ਗੋਲਣ) : ਦਿੱਲੀ ਹਿੰਸਾ ਮਾਮਲੇ ਵਿੱਚ ਲੋੜੀਂਦੇ ਨੌਜਵਾਨਾਂ ਨੂੰ ਦਿੱਲੀ ਪੁਲਸ ਵਲੋਂ ਲਗਾਤਾਰ ਗ੍ਰਿਫ਼ਤਾਰ ਕਰਨ ਦਾ ਸਿਲਸਿਲਾ ਜਾਰੀ ਹੈ ਜਿਸ ਤਹਿਤ ਅੱਜ ਦਿੱਲੀ ਪੁਲੀਸ ਵੱਲੋਂ ਪਿੰਡ ਤਲਵੰਡੀ ਸੋਭਾ ਸਿੰਘ ਦੇ ਇਕ ਹੋਰ ਨੌਜਵਾਨ ਨੂੰ ਉਸ ਦੇ ਹੀ ਪਿੰਡ ਘਰ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੱਸ ਦੇਈਏ ਕਿ ਉਕਤ ਨੌਜਵਾਨ ਬੂਟਾ ਸਿੰਘ ਪੁੱਤਰ ਸੁਖਵਿੰਦਰ ਸਿੰਘ ਤੇ ਦਿੱਲੀ ਪੁਲੀਸ ਵੱਲੋਂ ਪੰਜਾਹ ਹਜ਼ਾਰ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ ਕਿਉਂਕਿ ਬੂਟਾ ਸਿੰਘ ਛੱਬੀ ਜਨਵਰੀ ਦੀ ਹੋਈ ਹਿੰਸਾ ਵਿੱਚ ਲਾਲ ਕਿਲ੍ਹੇ ਦੇ ਨਜ਼ਦੀਕ ਮੌਜੂਦ ਸੀ ਜਿਸ ਤੋਂ ਬਾਅਦ ਉਕਤ ਨੌਜਵਾਨ ਬੂਟਾ ਸਿੰਘ ਦੀ ਟੀਵੀ ਤੇ ਫੋਟੋ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲੀਸ ਨੇ ਪਿੰਡ ਤਲਵੰਡੀ ਸੋਭਾ ਸਿੰਘ ਦੇ ਚਾਰ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਸੀ ਅਤੇ ਉਦੋਂ ਤੋਂ ਹੀ ਇਹ ਨੌਜਵਾਨ ਦਿੱਲੀ ਪੁਲਸ ਦੇ ਸ਼ਿਕੰਜੇ ਚੋਂ ਬਾਹਰ ਚਲਦੇ ਆ ਰਹੇ ਸਨ ਅਤੇ ਹੁਣ ਦਿੱਲੀ ਪੁਲਸ ਵੱਲੋਂ ਸ਼ਿਕੰਜਾ ਕੱਸਦੇ ਹੋਏ ਬੀਤੇ ਕੁਝ ਦਿਨ ਪਹਿਲਾਂ ਤਲਵੰਡੀ ਸੋਭਾ ਸਿੰਘ ਦੇ ਗੁਰਜੋਤ ਸਿੰਘ ਜਿਸ ਤੇ ਇੱਕ ਲੱਖ ਰੁਪਏ ਦਾ ਨਾਮ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਬੀਤੀ ਰਾਤ ਦਿੱਲੀ ਪੁਲਸ ਵੱਲੋਂ ਬੂਟਾ ਸਿੰਘ ਨੂੰ ਉਸਦੇ ਘਰ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੱਸ ਦਈਏ ਕਿ ਬੂਟਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦਿੱਲੀ ਪੁਲੀਸ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਦਿੱਲੀ ਪੁਲੀਸ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਨੌਜਵਾਨ ਪੁੱਤਾਂ ਉੱਪਰ ਝੂਠੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਿਚ ਲੱਗੀ ਹੋਈ ਹੈ ਪੀਡ਼ਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਇਕਲੌਤਾ ਬੱਚਾ ਹੈ ਜੋ ਕਿ ਬਿਲਕੁਲ ਬੇਕਸੂਰ ਹੈ ਉਸ ਨੂੰ ਬਾਈ ਇੱਜ਼ਤ ਰਿਹਾਅ ਕੀਤਾ ਜਾਵੇ ਪੀਡ਼ਤ ਪਰਿਵਾਰ ਨੇ ਇਹ ਵੀ ਦੋਸ਼ ਲਾਏ ਹਨ ਕਿ ਜਦੋਂ ਤੋਂ ਲੈ ਕੇ ਹੁਣ ਤੱਕ ਮਾਮਲਾ ਦਰਜ ਹੋਇਆ ਹੈ ਉਦੋਂ ਤੋਂ ਲੈ ਕੇ ਕਿਸੇ ਵੀ ਕਿਸਾਨ ਜਥੇਬੰਦੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਪੀੜਤ ਪਰਿਵਾਰ ਨੇ ਜਥੇਬੰਦੀਆਂ ਤੋਂ ਵੀ ਮੰਗ ਕੀਤੀ ਹੈ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਦਾ ਨੌਜਵਾਨ ਪੁੱਤਰ ਜੇਲ੍ਹ ਵਿੱਚੋਂ ਬਾਹਰ ਆ ਸਕੇ






