ਪ੍ਰਧਾਨ ਹਰਜਿੰਦਰ ਸਿੰਘ ਕਤਨਾ ਵੱਲੋਂ ਕੋਰੋਨਾ ਕਾਲ ਵਿੱਚ ਆਪਣੇ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ ਗਈ

ਫਿਰੋਜ਼ਪੁਰ (ਦਵਿੰਦਰ ਸਿੰਘ ਛਾਬੜਾ) : ਨਾਮਵਾਰ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਦੇ ਨਿਰਦੇਸ਼ਾਂ ਤਹਿਤ ਚੱਲ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਵੱਲੋਂ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਨਾਲ ਅੱਗੇ ਹੋ ਕੇ ਲੜਾਈ ਲੜ ਰਹੇ ਮੀਡੀਆ ਭਾਈਚਾਰੇ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਐਂਟੀ ਕੋਰੋਨਾ ਸਾਜੋਸਮਾਨ ਦਿੱਤਾ ਗਿਆ। ਇਸ ਸਬੰਧੀ ਸਰਬੱਤ ਦਾ ਭਲਾ ਟਰੱਸਟ ਅਤੇ ਮੀਡੀਆ ਕਰਮੀਆਂ ਦੀ ਇੱਕ ਸਾਂਝੀ ਮੀਟਿੰਗ ਪ੍ਰੈਸ ਕਲੱਬ ਤਲਵੰਡੀ ਭਾਈ ਦੇ ਪ੍ਰ੍ਰਧਾਨ ਕੁਲਜਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨਗਰਕੌਸਲ ਦੇ ਦਫ਼ਤਰ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾਂ ਅਤੇ ਪ੍ਰੈਸ ਕਲੱਬ ਜਿਲ੍ਹਾ ਫਿਰੋਜ਼ਪੁਰ ਦਿਹਾਤੀ ਦੇ ਪ੍ਰਧਾਨ ਸੁਖਦੀਪ ਸਿੰਘ ਰੰਮੀ ਗਿੱਲ ਵਿਸ਼ੇਸ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਸੰਸਥਾ ਦੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਨੇ ਸਭ ਮੀਡੀਆ ਕਰਮੀਆਂ ਅਤੇ ਸੰਸਥਾ ਦੇ ਮੈਂਬਰਾਂ ਨੂੰ ਜੀ ਆਇਆ ਕਿਹਾ। ਪ੍ਰੈਸ ਕਲੱਬ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਰੰਮੀ ਗਿੱਲ ਅਤੇ ਤਲਵੰਡੀ ਭਾਈ ਦੇ ਪ੍ਰਧਾਨ ਕੁਲਜਿੰਦਰ ਸਿੰਘ ਗਿੱਲ ਵੱਲੋਂ ਫੀਲਡ ਵਿੱਚ ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਦੱਸਿਆ ਅਤੇ ਉਨ੍ਹਾਂ ਦਾ ਰਲ ਮਿਲਕੇ ਹੱਲ ਕਰਨ ਲਈ ਕਿਹਾ। ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਵੱਲੋਂ ਕੋਰੋਨਾ ਕਾਲ ਵਿੱਚ ਆਪਣੇ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਕੋਰੋਨਾ ਕਾਲ ਵਿੱਚ ਮੀਡੀਆ ਵੱਲੋਂ ਨਿਭਾਈ ਭੂਮਿਕਾ ਦੀ ਸਲਾਘਾ ਕੀਤੀ ਗਈ। ਉਨ੍ਹਾਂ ਸੰਸਥਾ ਵੱਲੋਂ ਮੀਡੀਆ ਕਰਮੀਆਂ ਨੂੰ ਐਂਟੀਕੋਰੋਨਾ ਸਮਾਨ ਜਿਸ ਵਿੱਚ ਮੈਡੀਸ਼ਨ, ਮਾਸਕ ਅਤੇ ਸੈਨੀਟਾਈਜ਼ਰ ਦਿੱਤਾ । ਉਨ੍ਹਾਂ ਮੀਡੀਆ ਭਾਈਚਾਰੇ ਵੱਲੋਂ ਸੰਸਥਾ ਨਾਲ ਕੀਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸੰਸਥਾ ਦੀ ਜਿਲ੍ਹਾ ਇਸਤਰੀ ਵਿੰਗ ਪ੍ਰਧਾਨ ਅਮਰਜੀਤ ਕੌਰ ਛਾਬੜਾ, ਬਹਾਦਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਘੜਿਆਲ , ਨਰਿੰਦਰ ਬੇਰੀ, ਸੰਜੀਵ ਬਜਾਜ,ਬਲਵੰਤ ਸਿੰਘ ਬਰਾੜ, ਲਖਵਿੰਦਰ ਸਿੰਘ ਕਰਮੂਵਾਲਾ,ਸੁਖਜੀਤ ਸਿੰਘ ਹਰਾਜ਼ ਅਤੇ ਮੀਡੀਆ ਭਾਈ ਚਾਰੇ ਵਿੱਚ ਕੁਲਜਿੰਦਰ ਸਿੰਘ ਗਿੱਲ ਪ੍ਰਧਾਨ ਪ੍ਰੈਸ ਕਲੱਬ ਤਲਵੰਡੀ ਭਾਈ, ਸੁਰਿੰਦਰ ਗੁਲਾਟੀ, ਬਸੰਤ ਸਿੰਘ ਬਰਾੜ, ਬਲਜਿੰਦਰ ਸਿੰਘ ਮੁੱਦਕੀ, ਸਤਬੀਰ ਸਿੰਘ ਮਿਰਜੇ ਕੇ, ਸੰਦੀਪ ਖੁੱਲਰ, ਪਰਮਿੰਦਰ ਸਿੰਘ ਡੀ ਸੀ,ਮਨਪ੍ਰੀਤ ਸਿੰਘ ਖਾਲਸਾ ਅਤੇ ਸੁਖਚੈਨ ਸਿੰਘ ਚੰਦੜ ਵੀ ਮੋਜੂਦ ਸੀ ।





