17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਹਰਚਰਨ ਸਿੰਘ ਨੇ ਡਿਪਟੀ ਕਮਿਸ਼ਨਰ (ਐਚ) ਦਾ ਅਹੁਦਾ ਸੰਭਾਲ ਲਿਆ : 2017...

ਹਰਚਰਨ ਸਿੰਘ ਨੇ ਡਿਪਟੀ ਕਮਿਸ਼ਨਰ (ਐਚ) ਦਾ ਅਹੁਦਾ ਸੰਭਾਲ ਲਿਆ : 2017 ਵਿਚ ਉਹ ਨਗਰ ਨਿਗਮ ਮੋਗਾ ਦੇ ਕਮਿਸ਼ਨਰ ਵੀ ਰਹੇ ਸਨ।

ਮੈਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਉੱਚ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰਾਂਗਾ : ਹਰਚਰਨ ਸਿੰਘ

ਮੋਗਾ (ਹੈਪੀ-ਹਰਪਾਲ) : ਸ਼੍ਰੀ ਹਰਚਰਨ ਸਿੰਘ, ਸੀਨੀਅਰ ਪੀਸੀਐਸ ਅਫਸਰ, ਪੰਜਾਬ ਨੇ ਅੱਜ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ (ਐਚ) ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜਲੰਧਰ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਸਨ।
ਸ੍ਰੀ ਹਰਚਰਨ ਸਿੰਘ ਨੇ ਕਿਹਾ ਕਿ ਮੋਗਾ ਜ਼ਿਲ੍ਹਾ ਉਨ੍ਹਾਂ ਲਈ ਉਸ ਦੇ ਦੂਸਰੇ ਘਰ ਵਰਗਾ ਹੈ ਕਿਉਂਕਿ ਉਹ ਸਾਲ 2017 ਵਿੱਚ ਪਹਿਲਾਂ ਹੀ ਮਿਉਂਸਿਪਲ ਕਮਿਸ਼ਨਰ ਵਜੋਂ ਸੇਵਾ ਨਿਭਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਪਠਾਨਕੋਟ ਵਿੱਚ ਡਿਪਟੀ ਕਮਿਸ਼ਨਰ (ਐਚ) ਅਤੇ ਵੱਖ-ਵੱਖ ਸਬ-ਡਵੀਜ਼ਨਲ ਪੱਧਰਾਂ ਤੇ ਐਸਡੀਐਮ ਅਤੇ ਹੋਰ ਮਹੱਤਵਪੂਰਣ ਅਸਾਮੀਆਂ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਉੱਚ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹਾਂਸ ਦੀ ਅਗਵਾਈ ਹੇਠ ਕੰਮ ਕਰਨਗੇ। ਇਸ ਮੌਕੇ ਮੁਲਾਜ਼ਮਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕ ਹਿੱਤਾਂ ਅਤੇ ਹੋਰ ਸਰਕਾਰੀ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕਰਨ।

Today Now News

RELATED ARTICLES
- Advertisment -

POPULAR POSTS