111/2 ਗ੍ਰਾਮ ਹੈਰੋਇੰਨ (ਚਿੱਟਾ) 240 ਨਸ਼ੀਲੀਆਂ ਗੋੋੋਲੀਆਂ ਸਮੇਤ ਮੋੋਟਰਸਾਈਕਲ,80 ਲੀਟਰ ਲਾਹਣ ਅਤੇ 25 ਬੋੋੋਤਲਾਂ ਸ਼ਰਾਬ ਕੀਤੀ ਬਰਾਮਦ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 9 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 8 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕੀਤੀ ਗਈ ਹੈ। ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਪਰੀਤ ਸਿੰਘ ਉਰਫ ਕਾਲਾ ਭੁੱਲਰ ਪੁੱਤਰ ਜੀਤ ਸਿੰਘ ਵਾਸੀ ਸੇਖੂਪੁਰਾ (ਬਠਿੰਡਾ) ਹਾਲ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 5 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਸੰਦੀਪ ਕੁਮਾਰ ਉਰਫ ਸੈਂਟੀ ਪੁੱਤਰ ਤਰਸੇਮ ਕੁਮਾਰ ਵਾਸੀ ਸਰਦੂਲੇਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 5 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤਾ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਲਖਨ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਦਿਨੇਸ਼ ਕੁਮਾਰ ਉਰਫ ਡੀ,ਕੇ, ਪੁੱਤਰ ਰਵੀ ਕੁਮਾਰ ਵਾਸੀਅਨ ਬੁਢਲਾਡਾ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 1 ਗ੍ਰਾਮ 500 ਮਿਲੀਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਅਜੇ ਸਿੰਘ ਪੁੱਤਰ ਮੰਗਾਂ ਸਿੰਘ ਵਾਸੀ ਗੋੋਰਖਨਾਥ ਨੂੰ ਮੋੋਟਰਸਾਈਕਲ ਬਜਾਜ ਸੀਟੀ,100 ਨੰਬਰੀ ਪੀਬੀ,13ਐਸ^1444 ਸਮੇਤ ਕਾਬੂ ਕਰਕੇ ਉਸ ਪਾਸੋੋਂ 240 ਨਸ਼ੀਲੀਆਂ ਗੋੋੋਲੀਆਂ ਮਾਰਕਾ ਟਰਾਮਾਡੋੋਲ ਬਰਾਮਦ ਕੀਤੀਆ, ਜਿਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਨਸ਼ੀਲੀਆਂ ਗੋੋਲੀਆਂ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਮੁਕੱਦਮਿਆਂ ਦੀ ਤਫਤੀਸ ਨੂੰ ਅੱਗੇ ਵਧਾਉਦੇ ਹੋੋਏ ਉਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ 29 ਐਨ,ਡੀ,ਪੀ,ਐਸ, ਐਕਟ ਤਹਿਤ ਹੋੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜੁਗਰਾਜ ਸਿੰਘ ਉਰਫ ਰਾਜਾ ਪੁੱਤਰ ਜੁਮਾ ਸਿੰਘ ਵਾਸੀ ਅਚਾਨਕ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਛਿੰਦਰ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਖੈਰਾ ਕਲਾਂ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 40 ਲੀਟਰ ਲਾਹਣ ਅਤੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਜੰਗੀਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਿਟੀ^2 ਮਾਨਸਾ ਦੀ ਪੁਲਿਸ ਪਾਰਟੀ ਨੇ ਮੁਕੇਸ਼ ਕੁਮਾਰ ਪੁੱਤਰ ਰਾਮ ਸਰੂਪ ਵਾਸੀ ਮਾਨਸਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਐਸ,ਐਸ,ਪੀ, ਮਾਨਸਾ ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।






