16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੇਵਾ ਕੇਂਦਰਾਂ ਵਿਖੇ ਰਜਿਸਟਰੇਸ਼ਨ ਸ਼ੁਰੂ

ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੇਵਾ ਕੇਂਦਰਾਂ ਵਿਖੇ ਰਜਿਸਟਰੇਸ਼ਨ ਸ਼ੁਰੂ

ਇਹ ਰਜਿਸਟਰੇਸ਼ਨ ਸਿਰਫ ਆਨਲਾਈਨ ਹੀ ਉਪਲਬਧ ਹੈ

ਮਾਨਸਾ (ਗੁਰਜੰਟ ਸਿੰੰਘ ਬਾਜੇਵਾਲੀਆਂ) : ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਹੁਣ ਸੇਵਾ ਕੇਂਦਰਾਂ ਵਿਚ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰਡ ਉਸਾਰੀ ਕਾਮੇ ਜੋ ਕੋਰੋਨਾ ਪਾਜਿ਼ਟੀਵ ਆਏ ਹਨ ਜਾਂ ਜਿੰਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਕੋਰੋਨਾ ਪਾਜਿ਼ਟੀਵ ਆਉਣ ਕਰਕੇ ਇਕਾਂਤਵਾਸ ਵਿਚ ਰੱਖਿਆ ਗਿਆ ਹੈ, ਉਹ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਆਪਣੇ ਨੇੜਲੇ ਦੇ ਸੇਵਾ ਕੇਂਦਰ ਵਿਖੇ ਜਾ ਕੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ਤੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।ਇਹ ਰਜਿਸਟਰੇਸ਼ਨ ਸਿਰਫ ਆਨਲਾਈਨ ਹੀ ਉਪਲਬਧ ਹੈ, ਕੋਈ ਵੀ ਫਾਰਮ ਆਦਿ ਭਰ ਕੇ ਲੈ ਕੇ ਆਉਣ ਦੀ ਜ਼ਰੂਰਤ ਨਹੀਂ ਹੈ।

Today Now News

RELATED ARTICLES
- Advertisment -

POPULAR POSTS