90 ਨਸ਼ੀਲੀਆਂ ਗੋੋਲੀਆਂ, 186 ਬੋਤਲਾਂ ਸ਼ਰਾਬ ਸਮੇਤ ਆਟੋੋ ਰਿਕਸ਼ਾ, 1ਚਾਲੂ ਭੱਠੀ ਅਤੇ 50 ਲੀਟਰ ਲਾਹਣ ਦੀ ਬਰਾਮਦਗੀ

ਮਾਨਸਾ, 19 ਜੁਲਾਈ (ਗੁਰਜੰਟ ਸਿੰਘ ਬਾਜੇਵਾਲੀਆ): ਡਾ,ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 7 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 5 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕੀਤੀ ਗਈ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਜਗਜੀਤ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਆਦਮਕੇ ਨੂੰ ਕਾਬੂ ਕਰਕੇ ਉਸ ਪਾਸੋੋਂ 90 ਨਸ਼ੀਲੀਆਂ ਗੋੋਲੀਆਂ ਮਾਰਕਾ ਅਲਪ੍ਰਾਜੋਲਮ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਸੁਰਜੀਤ ਸਿੰਘ ਪੁੱਤਰ ਸੁਸ਼ੀਲ ਕੁਮਾਰ, ਕਰਮਾ ਪੁੱਤਰ ਤਰਸੇਮ ਸਿੰਘ ਅਤੇ ਸੁਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਅਨ ਸਿਕੰਦਰਪੁਰਾ (ਹਰਿਆਣਾ) ਨੂੰ ਆਟੋੋ ਰਿਕਸ਼ਾ ਨੰ: ਐਚ,ਆਰ,62^8212 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 100 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਆਟੋੋ ਰਿਕਸ਼ਾ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮਿੱਠੂ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਵਰੇ੍ਹ ਨੂੰ ਕਾਬੂ ਕਰਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ ਸੌੌਫੀ (ਪੰਜਾਬ) ਬਰਾਮਦ ਕੀਤੀ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਜਸਵੰਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 25 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਦਲੀਪ ਸਿੰਘ ਵਾਸੀ ਉਡਤ ਭਗਤ ਰਾਮ ਵਿਰੁੱਧ ਆਬਕਾਰੀ ਤਹਿਤ ਮੁਕੱਦਮਾ ਦਰਜ ਕਰਾਇਆ ਗਿਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ, 13 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਇਹ ਮੁਲਜਿਮ ਨਸ਼ੇ ਦਾ ਧੰਦਾ ਕਰਦਾ ਹੈ, ਜਿਸ ਵਿਰੁੱਧ ਪਹਿਲਾਂ ਵੀ 200 ਲੀਟਰ ਲਾਹਣ ਦਾ ਮੁਕੱਦਮਾ ਦਰਜ਼ ਹੈ, ਜੋੋ ਜੇਰ ਸਮਾਇਤ ਅਦਾਲਤ ਹੈ। ਐਸ,ਐਸ,ਪੀ, ਮਾਨਸਾ ਡਾ,,ਨਰਿੰਦਰ ਭਾਰਗਵ, ਆਈ,ਪੀਐਸ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।






