ਨਸ਼ਿਆਂ ਵਿਰੁੱਧ 8 ਮੁਕੱਦਮੇ ਦਰਜ਼ ਕਰਕੇ 8 ਮੁਲਜਿਮ ਕੀਤੇ ਕਾਬੂ

ਮਾਨਸਾ, 24 ਜੁਲਾਈ (ਗੁਰਜੰਟ ਸਿੰਘ ਬਾਜੇਵਾਲੀਆ)ਡ,ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 8 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 8 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕੀਤੀ ਗਈ ਹੈ।
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਜਸਵੰਤ ਸਿੰਘ ਪੁੱਤਰ ਗਣਪਤ ਸਿੰਘ ਵਾਸੀ ਓਟੂ ਥਾਣਾ ਰਾਣੀਆ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋੋਂ 200 ਗ੍ਰਾਮ ਅਫੀਮ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਸ਼ਾਤੀ ਦੇਵੀ ਪਤਨੀ ਅਜੈਬ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 30 ਨਸ਼ੀਲੀਆਂ ਗੋੋਲੀਆਂ ਅਤੇ 20 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣ ਭੀਖੀ ਵਿਖੇ ਐਨ,ਡੀ,ਪੀ,ਐਸ, ਐਕਟ ਅਤੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਸੰਜੀਵ ਕੁਮਾਰ ਉਰਫ ਬਿੱਟੂ ਪੁੱਤਰ ਸੂਰਜ ਭਾਨ ਵਾਸੀ ਬੋਹਾ ਨੂੰ ਕਾਬੂ ਕਰਕੇ ਉਸ ਪਾਸੋੋਂ ਇੱਕ ਗ੍ਰਾਮ ਸਮੈਕ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29 ਐਨ,ਡੀ,ਪੀ,ਐਸ,ਐਕਟ ਤਹਿਤ ਹੋੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸੁਖਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਰ੍ਹੇ ਨੂੰ ਮੋੋਟਰਸਾਈਕਲ ਡਿਸਕਵਰ ਨੰ:ਪੀਬੀ,31ਕੇ^7114 ਸਮੇਤ ਕਾਬੂ ਕਰਕੇ ਉਸ ਪਾਸੋੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਥਾਣਾ ਸਿਟੀ^2 ਮਾਨਸਾ ਦੀ ਪੁਲਿਸ ਪਾਰਟੀ ਨੇ ਓਮ ਪ੍ਰਕਾਸ਼ ਪੁੱਤਰ ਲੱਖੀ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੁਲਵਿੰਦਰ ਸਿੰਘ ਉਰਫ ਕਾਕਾ ਪੁੱਤਰ ਮੱਘਰ ਸਿੰਘ ਵਾਸੀ ਖੀਵਾ ਖੁਰਦ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 15 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਜੌੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜਗਤਗੜ ਬਾਂਦਰਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 120 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਬਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਦਰੀਆਪੁਰ ਕਲਾਂ ਨੂੰ ਕਾਬੂ ਕਰਕੇ 8 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ।
ਐਸ,ਐਸ,ਪੀ,ਮਾਨਸਾ ਡਾ,ਨਰਿੰਦਰ ਭਾਰਗਵ, ਆਈHਪੀHਐਸH ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।





