16.8 C
Chandigarh

TODAY NOW NEWS

Friday, March 20, 2026
Homeਮਨੋਰੰਜਨਬਾਲੀਵੁੱਡਕਰਾਈਮ ਬ੍ਰਾਂਚ ਨੂੰ ਮਿਲੀ ਖ਼ੁਫੀਆ ਅਲਮਾਰੀ ਰਾਜ ਕੁੰਦਰਾ ਦੇ ਦਫ਼ਤਰ ਤੋਂ

ਕਰਾਈਮ ਬ੍ਰਾਂਚ ਨੂੰ ਮਿਲੀ ਖ਼ੁਫੀਆ ਅਲਮਾਰੀ ਰਾਜ ਕੁੰਦਰਾ ਦੇ ਦਫ਼ਤਰ ਤੋਂ

ਨਵੀਂ ਦਿੱਲੀ 25 ਜੁਲਾਈ (ਬਿਓਰੋ )ਅਸ਼ਲੀਲ ਫਿਲਮਾਂ ਦਾ ਦੋਸ਼ ਝੱਲ ਰਹੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਦਫ਼ਤਰ ਤੋਂ ਮੁੰਬਈ ਕਰਾਈਮ ਬ੍ਰਾਂਚ ਨੂੰ ਖ਼ੁਫੀਆ ਅਲਮਾਰੀ ਮਿਲੀ ਹੈ। ਬੀਤੇ ਦਿਨੀਂ ਉਨ੍ਹਾਂ ਨੂੰ ਅਸ਼ਲੀਲ ਫਿਲਮਾਂ ਬਣਾਉਣ ਦੇ ਦੋਸ਼ ’ਚ ਕਰਾਈਮ ਬ੍ਰਾਂਚ ਨੇ ਗਿ੍ਰਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਰਾਜ ਕੁੰਦਰਾ ਨੂੰ ਲੈ ਕੇ ਕਈ ਵੱਡੇ ਖ਼ੁਲਾਸੇ ਹੋ ਰਹੇ ਹਨ। ਨਾਲ ਹੀ ਸ਼ਿਲਪਾ ਸ਼ੈੱਟੀ ਸਮੇਤ ਕਈ ਲੋਕਾਂ ਤੋਂ ਪੁੱਛਗਿੱਛ ਜਾਰੀ ਹੈ। ਨਿਊਜ਼ ਏਜੰਸੀ ਏਐੱਨਆਈ ਦੀ ਖ਼ਬਰ ਅਨੁਸਾਰ ਮੁੰਬਈ ਕਰਾਈਮ ਬ੍ਰਾਂਚ ਨੂੰ ਰਾਜ ਕੁੰਦਰਾ ਦੇ ਦਫ਼ਤਰ ਵਿਯਾਨ ਤੇ ਜੇਐੱਲ ਸਟ੍ਰੀਮ ’ਚ ਇਕ ਖ਼ੁਫੀਆ ਅਲਮਾਰੀ ਮਿਲੀ ਹੈ। ਉਨ੍ਹਾਂ ਦਾ ਇਹ ਦਫ਼ਤਰ ਮੁੰਬਈ ਦੇ ਅੰਧੇਰੀ ’ਚ ਸਥਿਤ ਹੈ। ਹਾਲ ਹੀ ’ਚ ਮੁੰਬਈ ਪੁਲਿਸ ਨੇ ਰਾਜ ਕੁੰਦਰਾ ਦੇ ਦਫ਼ਤਰ ’ਤੇ ਜਾ ਕੇ ਜਾਂਚ ਕੀਤੀ। ਇਸ ਦੌਰਾਨ ਪੁਲਿਸ ਨੂੰ ਇਹ ਖ਼ੁਫੀਆ ਅਲਮਾਰੀ ਮਿਲੀ ਹੈ। ਇਸ ਅਲਮਾਰੀ ’ਚ ਰਾਜ ਕੁੰਦਰਾ ਨਾਲ ਜੁੜੇ ਕਈ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਉਥੇ ਅਸ਼ਲੀਲ ਫਿਲਮਾਂ ਦੇ ਮਾਮਲੇ ’ਚ ਮੁੰਬਈ ਕਰਾਈਮ ਬ੍ਰਾਂਚ ਰਾਜ ਕੁੰਦਰਾ ’ਤੇ ਆਪਣਾ ਸ਼ਿਕੰਜਾ ਕਸਦੀ ਜਾ ਰਹੀ ਹੈ। ਮੁੰਬਈ ਕਰਾਈਮ ਬ੍ਰਾਂਚ ਨੂੰ ਇਸ ਮਾਮਲੇ ’ਚ ਹੋਰ ਲੋਕਾਂ ਦੇ ਸ਼ਾਮਲ ਹੋਣ ਦੀ ਖ਼ਬਰ ਹੈ। ਅਜਿਹੇ ’ਚ ਕਰਾਈਮ ਬ੍ਰਾਂਚ ਦੀ ਪ੍ਰਾਪਰਟੀ ਸੈੱਲ ਨੇ ਵੈੱਬ ਸੀਰੀਜ਼ ‘ਗੰਦੀ ਬਾਤ’ ’ਚ ਕੰਮ ਕਰ ਚੁੱਕੀ ਅਦਾਕਾਰਾ ਗਹਿਣਾ ਵਸ਼ਿਸ਼ਠ ਸਮੇਤ ਤਿੰਨ ਲੋਕਾਂ ਨੂੰ ਸੰਮਨ ਭੇਜਿਆ ਹੈ। ਇਨ੍ਹਾਂ ਸਾਰਿਆਂ ਨੂੰ ਕਰਾਈਮ ਬਰਾਂਚ ਰਾਜ ਕੁੰਦਰਾ ਨੇ ਅਸ਼ਲੀਲ ਫਿਲਮਾਂ ਦੇ ਮਾਮਲੇ ਨੂੰ ਲੈ ਕੇ ਪੁੱਛਗਿੱਛ ਕਰੇਗਾ।

Today Now News

RELATED ARTICLES
- Advertisment -

POPULAR POSTS