16.8 C
Chandigarh

TODAY NOW NEWS

Friday, March 20, 2026
HomeBREAKING NEWSਰੁਲਦੂ ਸਿੰਘ ਦੇ ਟਿਕਰੀ ਬਾਰਡਰ ਸਥਿਤ ਕੈਂਪ 'ਤੇ ਹਮਲਾ, ਸਮਰਥਕਾਂ ਦੀ ਕੁੱਟਮਾਰ

ਰੁਲਦੂ ਸਿੰਘ ਦੇ ਟਿਕਰੀ ਬਾਰਡਰ ਸਥਿਤ ਕੈਂਪ ‘ਤੇ ਹਮਲਾ, ਸਮਰਥਕਾਂ ਦੀ ਕੁੱਟਮਾਰ

ਨਵੀਂ ਦਿੱਲੀ, 27 ਜੁਲਾਈ (ਬਿਉਰੋ ਟਿੱਕਰੀ ਬਾਰਡਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਸਮਰਥਕਾਂ ਦੀ ਕੁੱਟਮਾਰ ਕੀਤੀ ਗਈ ਹੈ। ਰੁਲਦੂ ਸਿੰਘ ਮਾਨਸਾ ਦੀ ਅਗਵਾਈ ਵਾਲੀ ਪੰਜਾਬ ਕਿਸਾਨ ਯੂਨੀਅਨ ਦੀ ਟਰਾਲੀ ਦੀ ਭੰਨ ਤੋੜ ਕੀਤੀ ਗਈ ਅਤੇ ਟਰਾਲੀ ‘ਚ ਪਏ ਕਿਸਾਨਾਂ ਉਪਰ ਹਮਲਾ ਕੀਤਾ ਗਿਆ, ਜਿਸ ਵਿਚ ਦੋ ਕਿਸਾਨ ਫੱਟੜ ਹੋ ਗਏ।

ਜਥੇਬੰਦੀ ਅਨੁਸਾਰ ਹਮਲਾਵਰ ਕੁੱਟਮਾਰ ਤੋਂ ਬਾਅਦ ਫ਼ਰਾਰ ਹੋ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਹਮਲਾ ਰੁਲਦੂ ਸਿੰਘ ਮਾਨਸਾ ’ਤੇ ਕੀਤਾ ਗਿਆ ਜਾਪਦਾ ਹੈ ਪਰ ਉਹ ਉਸ ਵੇਲੇ ਉਥੇ ਨਹੀਂ ਸਨ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿਚ ਮਾਨਸਾ ਨੇੜਲੇ ਪਿੰਡ ਤਾਮਕੋਟ ਦੇ ਗੁਰਵਿੰਦਰ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜੋ ਇਸ ਵੇਲੇ ਰੋਹਤਕ ਦੇ ਹਸਪਤਾਲ ਵਿਖੇ ਦਾਖਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦੋ ਜਣਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ।

ਦੱਸ ਦਈਏ ਕਿ ਰੁਲਦੂ ਸਿੰਘ ਮਾਨਸਾ ਨੇ ਖਾਲਿਸਤਾਨ ਮੂਵਮੈਂਟ ਚਲਾ ਰਹੇ ਗੁਰਪੱਤਵੰਤ ਸਿੰਘ ਪੰਨੂੰ ਖਿਲਾਫ ਸਖਤ ਟਿੱਪਣੀਆਂ ਕੀਤੀਆਂ ਸਨ। ਸੰਯੁਕਤ ਕਿਸਾਨ ਮੋਰਚਾ ਨੇ ਬੀਤੇ ਕੱਲ੍ਹ ਰੁਲਦੂ ਸਿੰਘ ਮਾਨਸਾ ਨੂੰ ਇੱਕ ਹਫ਼ਤੇ ਲਈ ਸਸਪੈਂਡ ਵੀ ਕੀਤਾ ਹੈ।

Today Now News

RELATED ARTICLES
- Advertisment -

POPULAR POSTS