17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕੋਰੋਨਾ ਵਾਇਰਸ ਅਤੇ ਰੁੱਖ ਲਗਾਉਣ ਸਬੰਧੀ ਅਤੇ ਪੁਲਸ ਭਰਤੀ ਸੰਬੰਧੀ ਜਾਗਰੂਕ

ਕੋਰੋਨਾ ਵਾਇਰਸ ਅਤੇ ਰੁੱਖ ਲਗਾਉਣ ਸਬੰਧੀ ਅਤੇ ਪੁਲਸ ਭਰਤੀ ਸੰਬੰਧੀ ਜਾਗਰੂਕ

ਮੋਗਾ (ਹੈੱਪੀ ਢੰਡ) 28 July ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ ਹੇਠ ਮੀਤ ਆਟੋਮੋਬਾਈਲਜ਼ ਪ੍ਰਾਈਵੇਟ ਲਿਮਟਿਡ ਮੋਗਾ ਦੇ ਵਰਕਰਾਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਨਸ਼ਿਆਂ ਖ਼ਿਲਾਫ਼, ਹੈਲਮਟ ਪਹਿਨਣ, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ਅਤੇ ਰੁੱਖ ਲਗਾਉਣ ਸਬੰਧੀ ਅਤੇ ਪੁਲਸ ਭਰਤੀ ਸੰਬੰਧੀ ਜਾਗਰੂਕ ਕੀਤਾ ਗਿਆ। ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ । Asi ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿ ਕੇ ਵਧੀਆ ਢੰਗ ਨਾਲ ਜੀਵਨ ਜਿਉਣ ਦੀ ਅਪੀਲ ਕੀਤੀ ਗਈ । ਸਾਰਿਆਂ ਨੂੰ ਦੋ ਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਅਤੇ ਬੀ.ਆਈ.ਐਸ ਮਾਰਕੇ ਵਾਲੇ ਹੀ ਹੈਲਮਟ ਖ਼ਰੀਦਣ ਲਈ ਕਿਹਾ । ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੇ ਬਾਰੇ ਜਾਣਕਾਰੀ ਦਿੱਤੀ ਗਈ। ਸਾਰਿਆਂ ਨੂੰ ਆਪਣੇ ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਦੀ ਅਪੀਲ ਵੀ ਕੀਤੀ ਗਈ । ਕੋਰੋਨਾ ਵਾਇਰਸ ਦੇ ਪ੍ਰਕੋਪ ਸਬੰਧੀ ਜਾਗਰੂਕ ਕੀਤਾ ਗਿਆ ਸਾਰਿਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ । ਸਾਰਿਆਂ ਨੂੰ ਰੁੱਖ ਲਗਾਉਣ ਦੀ ਅਪੀਲ ਵੀ ਕੀਤੀ ਗਈ ਤਾਂ ਜੋ ਵਾਤਾਵਰਣ ਨੂੰ ਹਰਿਆ ਭਰਿਆ ਅਤੇ ਸ਼ੁੱਧ ਰੱਖਿਆ ਜਾ ਸਕੇ । ਸਾਰਿਆਂ ਨੂੰ ਪੰਜਾਬ ਪੁਲਸ ਦੀ ਭਰਤੀ ਬਾਰੇ ਜਾਗਰੂਕ ਵੀ ਕੀਤਾ ਗਿਆ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਗਈ । ਇਸ ਮੌਕੇ ਲੇਡੀ ਹੈੱਡ ਕਾਂਸਟੇਬਲ ਸਿਮਰਨਜੀਤ ਕੌਰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ,ਰਾਜ ਸਿਮਰਨ ,ਰਵੀ ,ਕਰਨ ,ਪਰਦੀਪ ਅਤੇ ਮਨਪ੍ਰੀਤ ਹਾਜ਼ਰ ਸਨ ।

Today Now News

RELATED ARTICLES
- Advertisment -

POPULAR POSTS