17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਨਸਾ ਪੁਲਿਸ ਦੀ ਐਨ,ਡੀ,ਪੀ,ਐਸ, ਐਕਟ ਤਹਿਤ ਵੱਡੀ ਕਾਰਵਾਈ

ਮਾਨਸਾ ਪੁਲਿਸ ਦੀ ਐਨ,ਡੀ,ਪੀ,ਐਸ, ਐਕਟ ਤਹਿਤ ਵੱਡੀ ਕਾਰਵਾਈ

5000 ਨਸ਼ੀਲੀਆਂ ਗੋੋਲੀਆ ਸਮੇਤ 2 ਮੁਲਜਿਮਾਂ ਨੂੰ ਕੀਤਾ ਗਿਆ ਕਾਬੂ



ਮਾਨਸਾ, 28 ਜੁਲਾਈ (ਗੁਰਜੰਟ ਸਿੰਘ ਬਾਜੇਵਾਲੀਆ) ਡਾ, ਨਰਿੰਦਰ ਭਾਰਗਵ,ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋੋਟ ਜਾਰੀ ਕਰਦਿਆ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜੀਰੋੋ ਸਹਿਨਸ਼ੀਲਤਾ (ਕੱਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋੋਏ ਐਨ,ਡੀ,ਪੀ,ਐਸ, ਐਕਟ ਤਹਿਤ ਵੱਡੀ ਬਰਾਮਦਗੀ ਕੀਤੀ ਗਈ ਹੈ।
ਐੇਸ,ਐਸ,ਪੀ,ਮਾਨਸਾ ਵੱਲੋੋਂ ਜਾਣਕਾਰੀ ਦਿੰਦੇ ਹੋੋਏ ਦੱਸਿਆ ਗਿਆ ਕਿ ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਵਾ ਸ਼ੱਕੀ ਪੁਰਸ਼ਾ ਦੀ ਚੈਕਿੰਗ ਦੇ ਸਬੰਧ ਵਿੱਚ ਬਾਹੱਦ ਪਿੰਡ ਕੋੋਟਲੀ ਕਲਾਂ ਮੌੌਜੂਦ ਸੀ ਤਾਂ ਪੁਲ ਸੂਆ ਪਾਸ ਬੈਠੇ ਦੋੋ ਵਿਅਕਤੀਆਂ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਣ ਤੇ ਉਹਨਾਂ ਦੇ ਆਪਣੇ ਨਾਮ ਜਗਸੀਰ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਲੋੋਹਗੜ, ਥਾਣਾ ਸਿਟੀ ਡੱਬਵਾਲੀ, ਜਿਲਾ ਸਿਰਸਾ (ਹਰਿਆਣਾ) ਅਤੇ ਜਗਜੀਤ ਸਿੰਘ ਪੁੱਤਰ ਤੋੋਗਾ ਸਿੰਘ ਵਾਸੀ ਧਿੰਗੜ, ਥਾਣਾ ਫੂਲ, ਜਿਲਾ ਬਠਿੰਡਾ ਦੱਸੇ। ਜਿਹਨਾਂ ਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਹਨਾਂ ਪਾਸੋੋਂ 5000 ਨਸ਼ੀਲੀਆਂ ਗੋੋਲੀਆਂ ਮਾਰਕਾ ਟਰਾਮਾਡੋੋਲ ਬਰਾਮਦ ਹੋੋਣ ਤੇ ਉਸਨਾਂ ਦੇ ਵਿਰੁੱਧ ਮੁਕੱਦਮਾ ਨੰਬਰ 216 ਮਿਤੀ 27ਜੁਲਾਈ 2021 ਅ/ਧ 22/61/85 ਐਨ,ਡੀ,ਪੀ,ਐਸ, ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਦੇ ਨਸ਼ੀਲੀਆਂ ਗੋੋਲੀਆਂ ਸਸਤੇ ਭਾਅ ਲਿਆ ਕੇ ਅੱਗੇ ਪ੍ਰਚੂਨ ਵਿੱਚ ਨਸ਼ੇੜੀਆਂ ਨੂੰ ਮਹਿੰਗੇ ਭਾਅ ਵੇਚ ਕੇ ਮੋੋਟੀ ਕਮਾਈ ਕਰਨੀ ਸੀ। ਜਿਹਨਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਨਸ਼ੀਲੀਆਂ ਗੋੋਲੀਆਂ ਕਿੱਥੋੋ, ਕਿਸ ਪਾਸੋੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀਆਂ ਸਨ, ਜਿਹਨਾਂ ਦੀ ਪੁੱਛਗਿੱਛ ਤੇ ਅ/ਧ 29 ਐਨ,ਡੀ,ਪੀ,ਐਸ, ਐਕਟ ਤਹਿਤ ਹੋੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋੋਰ ਬਰਾਮਦਗੀ ਕਰਵਾਈ ਜਾਵੇਗੀ।
ਐਸ,ਐਸ,ਪੀ, ਮਾਨਸਾ ਡਾ,ਨਰਿੰਦਰ ਭਾਰਗਵ, ਆਈ,ਪੀ,ਐਸ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS