17.4 C
Chandigarh

TODAY NOW NEWS

Friday, March 20, 2026
HomeBREAKING NEWSਬਠਿੰਡਾ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਕਾਂਗਰਸ ਸੇਵਾ ਦਲ ਦੇ ਵਾਈਸ...

ਬਠਿੰਡਾ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਕਾਂਗਰਸ ਸੇਵਾ ਦਲ ਦੇ ਵਾਈਸ ਪ੍ਰਧਾਨ, ਸ਼ਹਿਰੀ ਪ੍ਰਧਾਨ ਸਮੇਤ ਸੌ ਵਰਕਰ

ਬਠਿੰਡਾ 29 ਜੁਲਾਈ (Harminder Singh Avinash ):- ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਦਿਆਂ ਹੀ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ।ਅੱਜ ਬਠਿੰਡਾ ਵਿੱਚ ਕਾਂਗਰਸ ਪਾਰਟੀ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਟੀਮ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਸੇਵਾ ਦਲ ਪੰਜਾਬ ਦੇ ਮੀਤ ਪ੍ਰਧਾਨ ਬਲਵੀਰ ਸਿੰਘ, ਸ਼ਹਿਰੀ ਪ੍ਰਧਾਨ ਸੁਰੇਸ਼ ਕੁਮਾਰ ਸ਼ਰਮਾ ,ਵਾਈਸ ਪ੍ਰਧਾਨ ਗੋਪਾਲ ਮਹਿਤਾ, ਸੈਕਟਰੀ ਰਵਿੰਦਰ ਕੁਮਾਰ ਸਮੇਤ 10 ਵਾਰਡ ਪ੍ਰਧਾਨ,ਸੈਕਟਰੀ ,ਜੁਆਇੰਟ ਸੈਕਟਰੀ, ਮੀਤ ਪ੍ਰਧਾਨ ਅਤੇ ਕਰੀਬ 100 ਤੋਂ ਵੱਧ ਵੱਖ ਵੱਖ ਅਹੁਦਿਆਂ ਦੇ ਅਹੁਦੇਦਾਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਨਗਰ ਨਿਗਮ ਚੋਣਾਂ ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਰਜਿੰਦਰ ਕੁਮਾਰ ਜਨਤਾ ਨਗਰ ਅਤੇ ਡੇਢ ਸੌ ਤੋਂ ਵੱਧ ਵੱਖ ਵੱਖ ਪਾਰਟੀਆਂ ਦੇ ਨੌਜਵਾਨ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ, ਜਿਨ੍ਹਾਂ ਨੂੰ ਵੱਡੇ ਪ੍ਰਭਾਵਸ਼ਾਲੀ ਪ੍ਰੋਗਰਾਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਜੀ ਆਇਆਂ ਨੂੰ ਕਿਹਾ ਅਤੇ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਸਰੂਪ ਚੰਦ ਸਿੰਗਲਾ ਨੂੰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਦੇ ਹੋਏ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ, ਸੜਕਾਂ ਦਾ ਚਹੁੰ ਮੁਖੀ ਜਾਲ ਵਿਛਾਇਆ, ਰੇਲਵੇ ਲਾਈਨਾਂ ਦੇ ਪੁਲ ਬਣਾਏ, ਸੀਵਰੇਜ ਸਿਸਟਮ, ਸਾਫ਼ ਪੀਣ ਵਾਲਾ ਪਾਣੀ ਅਤੇ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ, ਪਰ ਅੱਜ ਹਰ ਵਰਗ ਤ੍ਰਾਹੀ ਤ੍ਰਾਹੀ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਹੋਏ ਵੱਡੇ ਘਪਲਿਆਂ ਦੀ ਜਾਂਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ ਤੇ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਅਫ਼ਸਰਾਂ ਅਤੇ ਥਾਣੇਦਾਰਾਂ ਨੂੰ ਵੀ ਨਹੀਂ ਬਖਸ਼ਾਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਬਠਿੰਡਾ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਤਲਖ਼ੀ ਭਰੀ ਤਕਰੀਰ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਖੁੱਲ੍ਹਾ ਚੈਲੇਂਜ ਕੀਤਾ ਤੇ ਕਿਹਾ ਕਿ “ਮਨਪ੍ਰੀਤ ਬਾਦਲ ਸਾਹਿਬ ਇਸ ਵਾਰ ਬਠਿੰਡਾ ਛੱਡ ਕੇ ਨਾ ਭੱਜਿਓ ਜਮਾਨਤ ਜ਼ਬਤ ਕਰਵਾ ਕੇ ਭੇਜਾਂਗੇ” ਕਿਉਂਕਿ ਖ਼ਜ਼ਾਨਾ ਮੰਤਰੀ ਅਤੇ ਉਸ ਦੇ ਰਿਸ਼ਤੇਦਾਰ ਵੱਲੋਂ ਕੀਤੀ ਗਈ ਗੁੰਡਾਗਰਦੀ ਭ੍ਰਿਸ਼ਟਾਚਾਰ ਧੱਕੇਸ਼ਾਹੀਆਂ ਤੋਂ ਸ਼ਹਿਰ ਤ੍ਰਾਹੀ ਤ੍ਰਾਹੀ ਕਰ ਰਿਹਾ ਹੈ । ਇਸ ਮੌਕੇ ਸਰੂਪ ਚੰਦ ਸਿੰਗਲਾ ਵੱਲੋਂ ਖਜ਼ਾਨਾ ਮੰਤਰੀ ਦੇ ਜਹਾਜ਼ਾਂ ਦੇ ਕਾਰਖਾਨੇ ,ਟਰੱਕਾਂ ਦੇ ਕਾਰਖਾਨੇ, ਮੋਟਰਸਾੲੀਕਲਾਂ ਦੇ ਕਾਰਖਾਨੇ ਲਾਉਣ ਵਾਲੇ ਬੋਲੇ ਝੂਠ ਯਾਦ ਕਰਵਾਉਂਦਿਆਂ ਕਿਹਾ ਕਿ ਸ਼ਹਿਰ ਦੀ ਬਰਬਾਦੀ ਲਈ ਖ਼ਜ਼ਾਨਾ ਮੰਤਰੀ ਦੀਆਂ ਨੀਤੀਆਂ ਜ਼ਿੰਮੇਵਾਰ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਮੂਹ ਲੀਡਰਸ਼ਿਪ ਹਾਜ਼ਰ ਰਹੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਕਾਂਗਰਸ ਸੇਵਾ ਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਬਲਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਪਾਰਟੀ ਲਈ ਲੜਨ ਮਰਨ ਵਾਲੇ ਵਰਕਰਾਂ ਦੀ ਕੋਈ ਪੁੱਛ ਪਡ਼ਤਾਲ ਨਹੀਂ ਰਹੀ, ਜੋਜੋ ਟੀਮ ਹੀ ਸਭ ਕੁਝ ਹੈ ਕਿਸੇ ਵੀ ਚੇਅਰਮੈਨ ,ਪ੍ਰਧਾਨ ਜਾਂ ਅਹੁਦੇਦਾਰਾਂ ਦੀ ਕੋਈ ਪੁੱਛ ਪਡ਼ਤਾਲ ਨਹੀਂ ।

Today Now News

RELATED ARTICLES
- Advertisment -

POPULAR POSTS