17.4 C
Chandigarh

TODAY NOW NEWS

Friday, March 20, 2026
HomeBREAKING NEWSਭਾਜਪਾ ਛੱਡ ਹੁਸ਼ਿਆਰਪੁਰ ਦੇ ਸਾਬਕਾ ਮੇਅਰ ਬੱਬੀ ਚੌਧਰੀ ਸਾਥੀਆਂ ਸਮੇਤ ਹੋਏ 'ਆਪ'...

ਭਾਜਪਾ ਛੱਡ ਹੁਸ਼ਿਆਰਪੁਰ ਦੇ ਸਾਬਕਾ ਮੇਅਰ ਬੱਬੀ ਚੌਧਰੀ ਸਾਥੀਆਂ ਸਮੇਤ ਹੋਏ ‘ਆਪ’ ‘ਚ ਸ਼ਾਮਲ

ਚੰਡੀਗੜ, 29 ਜੁਲਾਈ ਹੁਸ਼ਿਆਰਪੁਰ ਦੇ ਸਾਬਕਾ ਮੇਅਰ ਅਤੇ ਸਾਬਕਾ ਐਮ.ਪੀ ਕਮਲ ਚੌਧਰੀ ਦੇ ਚਚੇਰੇ ਭਰਾ ਬੱਬੀ ਚੌਧਰੀ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਦੇਸ਼ ਭਗਤ ਕਾਲਜ ਦੇ ਚੇਅਰਮੈਨ ਬਲਵਿੰਦਰ ਸਿੰਘ ਵੀ ‘ਆਪ’ ‘ਚ ਸ਼ਾਮਲ ਹੋ ਗਏ। ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੁਸ਼ਿਆਰਪੁਰ ਤੋਂ ਪਾਰਟੀ ਦੇ ਹਲਕਾ ਇੰਚਾਰਜ ਬ੍ਰਹਮ ਸ਼ੰਕਰ ਜਿੰਪਾ ਨੇ ਦੁਆਬੇ ਦੇ ਆਗੂਆਂ ਦਾ ਰਸਮੀ ਤੌਰ ‘ਤੇ ਪਾਰਟੀ ‘ਚ ਸਵਾਗਤ ਕੀਤਾ।
ਹਰਪਾਲ ਸਿੰਘ ਚੀਮਾ ਨੇ ਬੱਬੀ ਚੌਧਰੀ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੁਹਿਰਦ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਬੱਬੀ ਚੌਧਰੀ ਦਾ ਪਰਿਵਾਰ ਦੁਆਬਾ ਖੇਤਰ ਦਾ ਸਤਿਕਾਰਤ ਪਰਿਵਾਰ ਹੈ। ਉਨਾਂ ਕਿਹਾ ਕਿ ਬੱਬੀ ਚੌਧਰੀ ਹੁਸ਼ਿਆਰਪੁਰ ਨਿਗਮ ਦੇ ਮੇਅਰ ਰਹੇ ਹਨ ਅਤੇ ਉਨਾਂ ਦੇ ਪਰਿਵਾਰ ਵਿਚੋਂ ਕਮਲ ਚੌਧਰੀ 4 ਵਾਰ ਲੋਕ ਸਭਾ ਮੈਂਬਰ ਅਤੇ ਚਾਚਾ ਬਲਬੀਰ ਸਿੰਘ ਵਿਧਾਇਕ ਤੇ ਸੰਸਦ ਮੈਂਬਰ ਰਹਿ ਚੁੱਕੇ ਹਨ। ਬੱਬੀ ਚੌਧਰੀ ਨੇ ਕਿਹਾ ਕਿ ਉਹ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਇਸੇ ਲਈ ਉਨਾਂ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

Today Now News

RELATED ARTICLES
- Advertisment -

POPULAR POSTS