
ਮੋਗਾ (ਹੈੱਪੀ ਢੰਡ) 1 Aug ਪ੍ਰੈਸ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਆਬਕਾਰੀ ਤੇ ਕਰ ਵਿਭਾਗ ਪੰਜਾਬ ਦੀ ਨਵੀਂ ਚੁਣੀ ਗਈ ਸੂਬਾ ਕਮੇਟੀ ਵਲੋਂ ਸ੍ਰੀ ਸੋਕਤ ਅਹਿਮਦ ਪਰੇ, ਅਡੀਸ਼ਨਲ-1 ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ, ਜੀ ਨੂੰ ਕਵਿਡ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਮੇਟੀ ਦੇ ਮੁੱਖ ਅਹੁਦੇਦਾਰ ਸ੍ਰੀ ਹਰਪ੍ਰੀਤ ਸਿੰਘ ਸੂਬਾ ਪ੍ਰਧਾਨ, ਸ੍ਰੀ ਧਨਵੀਰ ਸਿੰਘ ਜਨਰਲ ਸਕੱਤਰ, ਸ੍ਰੀ ਅਨੁਜ ਸ਼ਰਮਾਂ ਮੁੱਖ ਜਥੇਬੰਦਕ ਸਕੱਤਰ ਵਲੋਂ ਮਿਲਕੇ ਨਵੀਂ ਚੁਣੀ ਗਈ ਕਮੇਟੀ ਬਾਰੇ ਦੱਸਿਆ ਗਿਆ ਅਤੇ ਮਨਿਸਟੀਰੀਅਲ ਕੇਡਰ ਦੀਆਂ ਲੰਮੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ ਤਾਂ ਸ੍ਰੀ ਸ਼ੌਕਤ ਅਹਿਮਦ ਪਰੇ, ਅਡੀਸ਼ਨਲ-1 ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਜੀ ਵਲੋਂ ਨਵੀਂ ਚੁਣੀ ਕਮੇਟੀ ਨੂੰ ਵਧਾਈਆਂ ਦੇਕੇ ਸ੍ਰੀ ਹਰਪ੍ਰੀਤ ਸਿੰਘ ਸੂਬਾ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਮਨਿਸਟੀਰੀਅਲ ਕੇਡਰ ਦੀਆਂ ਲੰਬਿਤ ਪਈਆਂ ਮੰਗਾਂ ਦੀ ਪੂਰਤੀ ਲਈ ਜਲਦੀ ਹੀ ਕਮੇਟੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾਵੇਗਾ, ਜਿਸ ਦੀ ਜਾਣਕਾਰੀ ਯੂਨੀਅਨ ਦੇ ਪ੍ਰੈਸ ਸਕੱਤਰ ਸ੍ਰੀ ਸੰਜੀਵ ਕੌੜਾ ਨੇ ਦਿੰਦੇ ਹੋਏ ਦੱਸਿਆ ਕਿ ਨਵੀਂ ਚੁਣੀ ਗਈ ਕਮੇਟੀ ਮੁਲਾਜ਼ਮਾਂ ਦੀਆਂ ਲੰਬਿਤ ਪਈਆਂ ਮੰਗਾਂ ਦੀ ਪੂਰਤੀ ਲਈ ਵਿਭਾਗ ਦੇ ਉਚ ਅਧਿਕਾਰੀਆਂ ਤੋਂ ਸਮਾਂ ਲੋਕ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ ਅਤੇ ਚੁਣੀ ਗਈ ਕਮੇਟੀ ਤੇਜ਼ ਗਤੀ ਕੰਮ ਕਰ ਰਹੀ ਹੈ






