
ਸ੍ਰੀ ਮੁਕਤਸਰ ਸਾਹਿਬ 3 ਅਗਸਤ (ਅਨਮੋਲ ਸਿੰਘ ਵਾਰਿੰਗ ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੀ ਮੁਕਤਸਰ ਸਾਹਿਬ ਬੱਸ ਸਟੈਂਡ 4 ਘੰਟੇ ਬੰਦ ਕਰਕੇ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜੀ ਕੀਤੀ ਗਈ। ਕਾਮਿਆ ਨੇ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ ਆਰ ਟੀ ਸੀ ਕਾਮਿਆਂ ਨੂੰ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਮੀਟਿੰਗਾਂ ਦੇ ਕੇ ਭੱਜਣ ਦਾ ਸਿਲਸਿਲਾ ਜਾਰੀ ਹੈ। ਜੇਕਰ ਮੰਗਾਂ ਨਾ ਮੰਨੀਆਂ ਗਈਆ ਤਾਂ ਆਉਣ ਵਾਲੇ ਦਿਨਾਂ ਵਿੱਚ ਪਨਬੱਸ ਅਤੇ PRTC ਵਲੋਂ 9-10-11 ਅਗਸਤ ਦੀ ਤਿੰਨ ਰੋਜ਼ਾ ਹੜਤਾਲ ਰੱਖੀ ਗਈ ਹੈ। ਜਿਸ ਵਿੱਚ ਮੁੱਖ ਮੰਤਰੀ ਪੰਜਾਬ ਜਾ ਪੰਜਾਬ ਪ੍ਰਧਾਨ ਨੂੰ ਘੇਰਨ ਦਾ ਐਲਾਨ ਕੀਤਾ ਗਿਆ ਹੈ ਪ੍ਰੰਤੂ ਹੁਣ ਤੱਕ ਸਰਕਾਰ ਵਲੋ ਮੀਟਿੰਗ ਨਹੀਂ ਬੁਲਾਈ ਗਈ ਜਿਸ ਕਾਰਨ ਹੜਤਾਲ ਵਿੱਚ ਲੋਕਾਂ ਦੀ ਖੱਜਲ ਖੁਆਰੀ ਅਤੇ ਹੜਤਾਲ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰ ਪੰਜਾਬ ਸਰਕਾਰ ਹੈ।




