17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜਲ ਸਪਲਾਈ ਠੇਕਾ ਕਾਮਿਆਂ ਨੇ ਦੂਸਰੇ ਦਿਨ ਵੀ ਵਿਭਾਗੀ ਕੰਮਾਂ ਦਾ ਬਾਈਕਾਟ...

ਜਲ ਸਪਲਾਈ ਠੇਕਾ ਕਾਮਿਆਂ ਨੇ ਦੂਸਰੇ ਦਿਨ ਵੀ ਵਿਭਾਗੀ ਕੰਮਾਂ ਦਾ ਬਾਈਕਾਟ ਕਰ ਕੀਤੇ ਵਿਰੋਧ ਪ੍ਰਦਰਸ਼ਨ

ਸ਼੍ਰੀ ਮੁਕਤਸਰ ਸਾਹਿਬ 5 ਅਗਸਤ (ਅਨਮੋਲ ਸਿੰਘ ਵਰਰਿੰਗ ) ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿਚ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਠੇਕਾ ਪ੍ਰਣਾਲੀ ਆਉਟਸੋਰਸ ਤਹਿਤ ਪੇਂਡੂ ਜਲ ਸਪਲਾਈ ਸਕੀਮਾਂ ਅਤੇ ਦਫਤਰਾਂ ਵਿਚ ਵੱਖ-ਵੱਖ ਰੈਗੂਲਰ ਪੋਸਟਾਂ ’ਤੇ ਪਿਛਲੇ 14-15 ਸਾਲਾਂ ਦੇ ਲੰਮੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਦੇ ਸਮੁੱਚੇ ਕੰਟਰੈਕਟ ਵਰਕਰਾਂ ਨੂੰ ਵਿਭਾਗ ਅਧੀਨ ਸਿੱਧੇ ਸ਼ਾਮਿਲ ਕਰਕੇ ਰੈਗੂਲਰ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੀ ਜਥੇਬੰਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ 3/4 ਅਗਸਤ ਸਮੂਹਿਕ ਛੁੱਟੀ ਲੈ ਕੇ 48 ਘੰਟੇ ਲਈ ਵਿਭਾਗੀ ਕੰਮਾਂ ਦਾ ਬਾਈਕਾਟ ਕਰਕੇ ਅੱਜ ਦੂਸਰੇ ਦਿਨ ਵੀ ਲਗਾਤਾਰ ਜਿਲ੍ਹਾ ਅਤੇ ਤਹਿਸੀਲ ਪੱਧਰੀ ਵਿਰੋਧ ਪ੍ਰਦਰਸ਼ਨ ਕੀਤੇ ਗਏ। ਅੱਜ ਇਥੇ ਦਫਤਰ ਜਲ ਸਪਲਾਈ ਤੇ ਸੈਨੀਟੇਸ਼ਨ ਹਲਕਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਲ ਸਪਲਾਈ ਠੇਕਾ ਵਰਕਰਾਂ ਨੇ ਹਿੱਸਾ ਲਿਆ। ਇਥੇ ਜਿਕਰਯੋਗ ਹੈ ਕਿ ਅੱਜ ਦੂਸਰੇ ਦਿਨ ਵੀ ਜਲ ਸਪਲਾਈ ਠੇਕਾ ਵਰਕਰ ਸਮੂਹਿਕ ਛੁੱਟੀ ’ਤੇ ਹੋਣ ਕਾਰਨ ਸਬੰਧਤ ਜਲ ਸਪਲਾਈ ਸਕੀਮਾਂ, ਸੀਵਰ ਸਕੀਮਾਂ ਤੇ ਦਫਤਰੀ ਕੰਮ ਬੰਦ ਰਿਹਾ।

ਇਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੇਕਾ ਮੁਲਾਜਮ ਵਿਰੋਧੀ ਰਵੱਈਏ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਮੂਹ ਵਿਭਾਗਾਂ ਦੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਜੋ ਨਵਾਂ ਐਕਟ 2020 ਲਿਆਂਦਾ ਹੈ, ਉਸ ਵਿਚ ਇਨਲਿਸਟਮੈਂਟ ਅਤੇ ਆਊਟਸੋਰਸ ਤਹਿਤ ਸੇਵਾਵਾਂ ਦੇ ਰਹੇ ਠੇਕਾ ਮੁਲਾਜਮਾਂ ਨੂੰ ਬਾਹਰ ਰੱਖਿਆ ਗਿਆ ਹੈ, ਜਦਕਿ ਕੈਪਟਨ ਸਰਕਾਰ ਵਲੋਂ 66 ਹਜਾਰ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਦਿੱਤਾ ਬਿਆਨ ਚੱਲ ਰਹੇ ਸੰਘਰਸ਼ ਨੂੰ ਠੰਡਾ ਕਰਨ ਦੀ ਕੋਝੀ ਸਾਜਿਸ਼ ਹੈ ਕਿਉਕਿ ਪੰਜਾਬ ਸਰਕਾਰ ਨੇ ਨਵੇਂ ਐਕਟ ਵਿਚ ਕਈ ਠੇਕਾ ਮੁਲਾਜਮਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਦੇ ਇਨਲਿਸਟਡ ਅਤੇ ਆਉਟ ਸੋਰਸ ਕਾਮਿਆਂ ਨੂੰ ਵੀ ਨਵੇਂ ਐਕਟ ਵਿਚ ਸ਼ਾਮਲ ਕਰਕੇ ਅਤੇ ਸਬੰਧਤ ਵਿਭਾਗ ਵਿਚ ਲੈ ਕੇ ਰੈਗੂਲਰ ਕੀਤਾ ਜਾਵੇ ਅਤੇ ਜਦੋ ਤੱਕ ਇਹ ਮੰਗ ਪੂਰੀ ਨਹੀਂ ਕੀਤੀ ਜਾਂਦੀ, ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ 15 ਅਗਸਤ ਨੂੰ ਅਜਾਦੀ ਦਿਹਾੜੇ ਦੇ ਮੌਕੇ ਕਾਲੇ ਚੋਲੇ ਪਾ ਕੇ ਕਾਲੀ ਅਜਾਦੀ ਮਨਾਈ ਜਾਵੇਗੀ। ਠੇਕਾ ਮੁਲਾਜਮ ਦਫਤਰਾਂ ’ਚ ਕਾਲੇ ਬਿੱਲੇ ਲਗਾ ਕੇ ਡਿਊਟੀ ਕਰਨਗੇ, ਸ਼ਹਿਰਾਂ ਦੇ ਚੌਕ ਵਿਚ ਖੜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਥੇਬੰਦੀ ਵਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ।

Today Now News

RELATED ARTICLES
- Advertisment -

POPULAR POSTS