17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸੁਮੇਧ ਸੈਣੀ ਨੂੰ ਝਟਕਾ, ਅਗਾਊਂ ਜਮਾਨਤ ਦੀ ਅਰਜ਼ੀ ਖਾਰਜ

ਸੁਮੇਧ ਸੈਣੀ ਨੂੰ ਝਟਕਾ, ਅਗਾਊਂ ਜਮਾਨਤ ਦੀ ਅਰਜ਼ੀ ਖਾਰਜ

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਲੱਗਾ ਹੈ। ਮੁਹਾਲੀ ਦੀ ਅਦਾਲਤ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜਮਾਨਤ ਦੀ ਅਰਜੀ ਖਾਰਜ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਅਗਾਊਂ ਜਮਾਨਤ ਦੀ ਅਰਜੀ ਖਾਰਜ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਵੀ ਸੈਣੀ ਦੀ ਗ੍ਰਿਫਤਾਰੀ ਹੋ ਸਕਦੀ ਹੈ।

ਸੈਣੀ ਨੇ ਵਿਜੀਲੈੈਂਸ ਵੱਲੋਂ 2 ਅਗਸਤ 2021 ਨੂੰ ਦਰਜ ਕੀਤੇ ਕੇਸ ਵਿਚ ਅਗਾਊਂ ਜਮਾਨਤ ਦੀ ਅਰਜ਼ੀ ਲਾਈ ਸੀ। ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਪੁੱਛਗਿੱਛ ਜ਼ਰੂਰੀ ਹੈ, ਇਸ ਲਈ ਅਗਾਊਂ ਜਮਾਨਤ ਨਹੀਂ ਦਿੱਤੀ ਜਾ ਸਕਦੀ ਹੈ।

ਦੱਸ ਦਈਏ ਕਿ ਦੋ ਦਿਨ ਪਹਿਲਾਂ ਵਿਜੀਲੈਂਸ ਵੱਲੋਂ ਸੈਣੀ ਦੀ ਗ੍ਰਿਫਤਾਰੀ ਲਈ ਉਸ ਦੀ ਕੋਠੀ ਉਤੇ ਰੇਡ ਕੀਤੀ ਸੀ ਪਰ ਗ੍ਰਿਫਤਾਰੀ ਸੰਭਵ ਨਹੀਂ ਹੋ ਸਕੀ। ਇਸ ਤੋਂ ਬਾਅਦ ਸੈਣੀ ਨੇ ਗ੍ਰਿਫਤਾਰੀ ਉਤੇ ਰੋਕ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਹੁਣ ਅਦਾਲਤ ਨੇ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ।

Today Now News

RELATED ARTICLES
- Advertisment -

POPULAR POSTS