17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਢੂਖੇੜਾ ਦਾ ਦਿਨ-ਦਿਹਾੜੇ ਗੋਲੀਆਂ ਮਾਰ...

ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਢੂਖੇੜਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

ਮੁਹਾਲੀ ਦੇ ਵਾਰਡ ਨੰਬਰ-38 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਦੀ ਚੋਣ ਲੜਨ ਵਾਲੇ ਸੀਨੀਅਰ ਯੂਥ ਆਗੂ ਅਜੈਪਾਲ ਸਿੰਘ ਮਿੱਢੂਖੇੜਾ ਦੇ ਛੋਟੇ ਭਰਾ ਅਤੇ ਐੱਸਓਆਈ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਢੂਖੇੜਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਮਾਰ ਦਿੱਤਾ।

ਘਟਨਾ ਤੋਂ ਬਾਅਦ ਸ਼ਹਿਰ ਵਿੱਚ ਦਹਿਸ਼ਤ ਹੈ। ਇਹ ਘਟਨਾ ਮੁਹਾਲੀ ਦੇ ਸੈਕਟਰ-71 ਸਥਿਤ ਕਮਿਊਨਿਟੀ ਸੈਂਟਰ ਨੇੜੇ ਦੀ ਹੈ। ਪਿੰਡ ਵਾਸੀ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਦੀ ਮਦਦ ਨਾਲ ਵਿੱਕੀ ਨੂੰ ਤੁਰੰਤ ਨੇੜੇ ਦੇ ਆਈਵੀਵਾਈ ਹਸਪਤਾਲ ਵਿੱਚ ਪਹੁੰਚਾ ਦਿੱਤਾ ਗਿਆ ਸੀ ਪਰ ਮੁਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਟੌਰ ਪੁਲਿਸ ਦੇ ਕਰਮਚਾਰੀ ਵੀ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਵਿੱਕੀ ਮਿੱਢੂਖੇੜਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੀ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਟੌਰ ਇਲਾਕੇ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।

Today Now News

RELATED ARTICLES
- Advertisment -

POPULAR POSTS