17.4 C
Chandigarh

TODAY NOW NEWS

Friday, March 20, 2026
HomeBREAKING NEWSਲੀਡਰ ਵਿੱਕੀ ਮਿੱਡੂਖੇੜਾ ਦਾ ਦਵਿੰਦਰ ਬੰਬੀਹਾ ਗੈਂਗ ਨੇ ਕਿਉਂ ਕੀਤਾ ਕਤਲ

ਲੀਡਰ ਵਿੱਕੀ ਮਿੱਡੂਖੇੜਾ ਦਾ ਦਵਿੰਦਰ ਬੰਬੀਹਾ ਗੈਂਗ ਨੇ ਕਿਉਂ ਕੀਤਾ ਕਤਲ


ਚੰਡੀਗੜ੍ਹ 8 August ਮੋਹਾਲੀ ਜ਼ਿਲ੍ਹੇ ਦੇ ਸੈਕਟਰ-71 ਵਿਖੇ ਕੱਲ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦਾ ਕੁਝ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ।

ਵਿੱਕੀ ਮਿੱਡੂਖੇੜਾ (ਬੱਕਰੇ) ਦੇ ਕਤਲ ਦੀ ਪੂਰੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਲਈ ਗਈ ਹੈ। ਇਸ ਦੀ ਜਾਣਕਾਰੀ ਬੰਬੀਹਾ ਗਰੁੱਪ ਦੇ ਦਵਿੰਦਰ ਬੰਬੀਹਾ ਵੱਲੋਂ ਆਪਣੇ ਫੇਸਬੁੱਕ ਪੇਜ ਰਾਹੀਂ ਸਾਂਝੀ ਕੀਤੀ ਗਈ।

ਅਕਾਲੀ ਲੀਡਰ ਵਿੱਕੀ ਮਿੱਡੂਖੇੜਾ ਦਾ ਦਵਿੰਦਰ ਬੰਬੀਹਾ ਗੈਂਗ ਨੇ ਕਿਉਂ ਕੀਤਾ ਕਤਲ, ਜਾਣੋ ਵਜ੍ਹਾ

ਉਸ ਵੱਲੋਂ ਕਿਹਾ ਗਿਆ ਕਿ ਅੱਜ ਜੋ ਵਿੱਕੀ ਮਿੱਡੂਖੇੜਾ (ਬੱਕਰੇ) ਦਾ ਕਤਲ ਹੋਇਆ, ਇਹ ਕਤਲ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਕੀਤਾ ਗਿਆ ਹੈ, ਇਸ ਨੂੰ ਲੱਕੀ ਵੀਰ ਵੱਲੋਂ ਬਹੁਤ ਸਮਝਾਇਆ ਗਿਆ ਪਰ ਇਸ ਦੇ ਨਾ ਸਮਝਣ ਕਾਰਨ ਸਾਨੂੰ ਇਸ ਦਾ ਕਤਲ ਕਰਨਾ ਪਿਆ।

ਉਸ ਨੇ ਲਿਖਿਆ ਕਿ ਕਿਉਂਕਿ ਵਿੱਕੀ ਮਿੱਡੂਖੇੜਾ ਸਾਡੇ ਐਂਟੀ ਗਰੁੱਪ ਲਾਰੈਂਸ ਬਿਸ਼ਨੋਈ ਨੂੰ ਸਾਰੀ ਜਾਣਕਾਰੀ ਦਿੰਦਾ ਸੀ ਅਤੇ ਇਸ ਨੇ ਹੀ ਗੁਰਲਾਲ ਭਲਵਾਨ, ਰਾਣਾ ਸਿੱਧੂ ਨੂੰ ਮਰਵਾਇਆ ਸੀ। ਇਸ ਦੇ ਨਾਲ ਹੀ ਉਹ ਲਾਰੈਂਸ ਬਿਸ਼ਨੋਈ ਨੂੰ ਕਲਾਕਾਰਾਂ ਅਤੇ ਵੱਡੇ ਬਿਜ਼ਨੈੱਸਮੈਨਾਂ ਦੇ ਨੰਬਰ ਦਿੰਦਾ ਸੀ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦਾ ਕੰਮ ਵੀ ਕਰਦਾ ਸੀ।

ਅਕਾਲੀ ਲੀਡਰ ਵਿੱਕੀ ਮਿੱਡੂਖੇੜਾ ਦਾ ਦਵਿੰਦਰ ਬੰਬੀਹਾ ਗੈਂਗ ਨੇ ਕਿਉਂ ਕੀਤਾ ਕਤਲ, ਜਾਣੋ ਵਜ੍ਹਾ

ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜੋ ਵੀ ਕਤਲ ਹੁੰਦਾ ਸੀ, ਉਸ ਨੂੰ ਇਹ ਬੰਬੀਹਾ ਗਰੁੱਪ ਨਾਲ ਜੋੜ ਦਿੰਦੇ ਸੀ।

ਇਹੀ ਕਾਰਨ ਹੈ ਕਿ ਸਾਨੂੰ ਇਸ ਦਾ ਕਤਲ ਕਰਨਾ ਪਿਆ, ਨਾਲ ਹੀ ਉਸ ਵੱਲੋਂ ਇਹ ਵੀ ਕਿਹਾ ਗਿਆ ਕਿ ਜੇਕਰ ਅਸੀਂ ਨਾਜਾਇਜ਼ ਹੀ ਬੰਦੇ ਮਾਰਨੇ ਹੁੰਦੇ ਤਾਂ ਰੋਜ਼ ਹੀ ਉਨ੍ਹਾਂ ਦੇ ਪੋਸਟਰ ਲੱਗਦੇ, ਜਿਨ੍ਹਾਂ ਨੂੰ ਅਸੀਂ ਮਾਰ ਸਕਦੇ ਹਾਂ।

ਪਰ ਅਸੀਂ ਕਿਸੇ ਵੀ ਨਿਰਦੋਸ਼ ਬੰਦੇ ਨੂੰ ਕੁਝ ਨਹੀਂ ਕਹਿਣਾ। ਇਨ੍ਹਾਂ ਦਾ ਜਾਂ ਕਿਸੇ ਹੋਰ ਦਾ ਕੋਈ ਵੀ ਦੋਸਤ ਹੋ ਸਕਦਾ ਹੈ, ਅਸੀਂ ਉਸ ਨੂੰ ਕੁਝ ਨਹੀਂ ਕਹਿਣਾ ਪਰ ਜੋ ਸਾਡੇ ਖ਼ਿਲਾਫ਼ ਇਨ੍ਹਾਂ ਦਾ ਸਾਥ ਦੇਵੇਗਾ, ਉਸ ਦਾ ਤਾਂ ਫਿਰ ਇਹੀ ਹਾਲ ਹੋਵੇਗਾ।

Today Now News

RELATED ARTICLES
- Advertisment -

POPULAR POSTS