
ਅੱਜ ਮਿਤੀ 09-08-2021 ਨੂੰ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ ਹੇਠ ਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਹੈਲਮਟ ਪਹਿਨਣ, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ,ਪੁਲੀਸ ਭਰਤੀ ਅਤੇ ਰੁੱਖ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ। ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ । Asi ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿ ਕੇ ਵਧੀਆ ਢੰਗ ਨਾਲ ਜੀਵਨ ਜਿਉਣ ਦੀ ਅਪੀਲ ਕੀਤੀ ਗਈ । ਸਾਰਿਆਂ ਨੂੰ ਦੋ ਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਅਤੇ ਬੀ.ਆਈ.ਐਸ ਮਾਰਕੇ ਵਾਲੇ ਹੀ ਹੈਲਮਟ ਖ਼ਰੀਦਣ ਲਈ ਕਿਹਾ । ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੇ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕੋਰੋਨਾ ਵਾਇਰਸ ਦੇ ਪ੍ਰਕੋਪ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸਾਰਿਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਪੰਜਾਬ ਪੁਲੀਸ ਦੀ ਭਰਤੀ ਬਾਰੇ ਵੀ ਜਾਣਕਾਰੀ ਦਿੱਤੀ ਗਈ । ਸਾਰਿਆਂ ਨੂੰ ਰੁੱਖ ਲਗਾਉਣ ਦੀ ਵੀ ਅਪੀਲ ਕੀਤੀ ਗਈ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਗਈ ਇਸ ਮੌਕੇ ਏ ਐੱਸ ਆਈ ਰਾਜਵਿੰਦਰ ਸਿੰਘ ਟ੍ਰੈਫਿਕ ਸਟਾਫ ਮੋਗਾ, ਸੀਨੀਅਰ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਸਮੂਹ ਯੂਨੀਅਨ ਵਰਕਰ ਹਾਜ਼ਰ ਸਨ ।





