16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਰਜ਼ੀਆ ਸੁਲਤਾਨਾ ਨੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਰਜ਼ੀਆ ਸੁਲਤਾਨਾ ਨੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 9 ਅਗਸਤ:
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤਰਸ ਦੇ ਅਧਾਰ ’ਤੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾਂ ਵਿੱਚੋਂ 4 ਉਮੀਦਵਾਰ ਗਰੁੱਪ ‘ਸੀ’ ਅਤੇ 26 ਉਮੀਦਵਾਰਾਂ ਨੂੰ ਗਰੁੱਪ ‘ਡੀ’ ਤਹਿਤ ਨਿਯੁਕਤ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬ-ਪੱਖੀ ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਨਵੇਂ ਨਿਯੁਕਤ ਕੀਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਅਤੇ ਹੁਣ ਇਨ੍ਹਾਂ ਕਰਮਚਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਪੂਰੀ ਤਨਦੇਹੀ, ਸੁਹਿਰਦਤਾ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਲੋਕਾਂ ਦੀ ਸੇਵਾ ਕਰਨ ਕਿਉਂ ਜੋ ਸਰਕਾਰੀ ਨੌਕਰੀ ਵਿੱਚ ਆਉਣ ਤੋਂ ਬਾਅਦ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵਧ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਜੁਲਾਈ 2020 ਵਿੱਚ 43 ਨਿਯੁਕਤੀ ਪੱਤਰ ਅਤੇ ਅਪ੍ਰੈਲ 2021 ਵਿੱਚ 28 ਨਿਯੁਕਤੀ ਪੱਤਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਜਦਕਿ ਤਰਸ ਦੇ ਅਧਾਰ ’ਤੇ ਨੌਕਰੀ ਲੈਣ ਲਈ 20 ਹੋਰ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਜੋ ਕਿ ਵਿਭਾਗ ਵਲੋਂ ਪਹਿਲ ਦੇ ਅਧਾਰ ’ਤੇ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਈਆਂ ਜਾਣਗੀਆਂ।
ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਅਮਿਤ ਤਲਵਾੜ, ਵਧੀਕ ਸਕੱਤਰ ਪਰਨੀਤ ਸ਼ੇਰਗਿੱਲ ਅਤੇ ਵਿਭਾਗ ਦੇ ਕਈ ਹੋਰ ਅਧਿਕਾਰੀਆਂ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS