17.1 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਭਾਰਤ ਤੋਂ ਕੈਨੇਡਾ ਜਾਣ ਵਾਲਿਆਂ ਨੂੰ ਝਟਕਾ

ਭਾਰਤ ਤੋਂ ਕੈਨੇਡਾ ਜਾਣ ਵਾਲਿਆਂ ਨੂੰ ਝਟਕਾ

ਟੋਰਾਂਟੋ, ਕੈਨੇਡਾ ਨੇ ਸੋਮਵਾਰ ਨੂੰ ਕੋਰੋਨਾ ਮਹਾਮਾਰੀ (Corona Pandemic) ਕਾਰਨ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਪਾਬੰਦੀ 21 ਸਤੰਬਰ ਤਕ ਵਧਾ ਦਿੱਤੀ ਹੈ। ਕੈਨੇਡਾ ਨੇ ਆਪਣੀਆਂ ਹੱਦਾਂ ਅੰਦਰ ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਇਹ ਫ਼ੈਸਲਾ ਲਿਆ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਦੱਖਣੀ ਏਸ਼ਿਆਈ ਦੇਸ਼ ਦੇ ਸਥਾਈ ਸੰਘਰਸ਼ ਦੌਰਾਨ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਪਾਬੰਦੀ ਹੁਣ 21 ਸਤੰਬਰ 2021 ਤਕ ਰਹੇਗੀ। ਇਹ ਜਾਣਕਾਰੀ ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਵੱਲੋਂ ਦਿੱਤੀ ਗਈ ਹੈ।

ਕੈਨੇਡਾ ਦੀ ਜਨਤਕ ਸਿਹਤ ਏਜੰਸੀ ਦੀ ਸਿਹਤ ਸਲਾਹ ਦੇ ਆਧਾਰ ‘ਤੇ ਭਾਰਤ ਤੋਂ ਕੈਨੇਡਾ ਲਈ ਸਾਰੀਆਂ ਸਿੱਧੀਆਂ ਕਮਰਸ਼ੀਅਲ ਤੇ ਨਿੱਜੀ ਯਾਤਰੀ ਉਡਾਣਾਂ ‘ਤੇ ਪਾਬੰਦੀ ਲਾਗੂ ਕੀਤੀ ਗਈ ਹੈ।

ਦੱਸ ਦੇਈਏ ਕਿ ਇਸ ਸਾਲ ਪਹਿਲੀ ਵਾਰ ਇਹ ਪਾਬੰਦੀ 22 ਅਪ੍ਰੈਲ ਨੂੰ ਲਗਾਈ ਗਈ ਸੀ ਤੇ ਇਸ ਨੂੰ ਕਈ ਵਾਰ ਹਟਾਇਆ ਜਾ ਚੁੱਕਾ ਹੈ। ਇਹ ਪੰਜਵੀਂ ਵਾਰ ਹੈ ਜਿਹੜੀ ਪਾਬੰਦੀ ਵਧਾਈ ਗਈ ਹੈ। ਭਾਰਤ ਤੋਂ ਕੈਨੇਡਾ ਜਾਣ ਵਾਲੀਆਂ ਉਡਾਣਾਂ ‘ਤੇ ਪਾਬੰਦੀ 21 ਅਗਸਤ ਨੂੰ ਖ਼ਤਮ ਹੋਣ ਵਾਲੀ ਸੀ, ਪਰ ਹੁਣ ਇਹ 21 ਸਤੰਬਰ ਤਕ ਲਾਗੂ ਰਹੇਗੀ।

ਭਾਰਤ ‘ਚ ਫਿਲਹਾਲ 4 ਲੱਖ ਤੋਂ ਜ਼ਿਆਦਾ ਕੋਰੋਨਾ ਦੇ ਸਰਗਰਮ ਮਾਮਲੇ
ਕਾਬਿਲੇਗ਼ੌਰ ਹੈ ਕਿ ਭਾਰਤ ‘ਚ ਕੋਰੋਨਾ ਦੇ ਨਵੇਂ ਮਾਮਲੇ 35 ਹਜ਼ਾਰ ਦੇ ਆਸਪਾਸ ਆ ਰਹੇ ਹਨ। ਐਤਵਾਰ ਨੂੰ ਭਾਰਤ ‘ਚ 35 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਮਿਲੇ। ਇੱਥੇ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ 500 ਦੇ ਕਰੀਬ ਹੈ। ਸਭ ਤੋਂ ਜ਼ਿਆਦਾ ਬੁਰਾ ਹਾਲ ਦੱਖਣੀ ਭਾਰਤ ਦੇ ਸੂਬੇ ਕੇਰਲ ਦਾ ਹੈ। ਦੇਸ਼ ਵਿਚ ਕੋਰੋਨਾ ਦੇ ਸਰਗਰਮ ਮਾਮਲੇ 4 ਲੱਖ 2 ਹਜ਼ਾਰ 188 ਹਨ। ਹੁਣ ਤਕ ਦੇਸ਼ ਵਿਚ ਕੁੱਲ ਰਿਕਵਰੀ 3 ਕਰੋੜ 11 ਲੱਖ 39 ਹਜ਼ਾਰ 457 ਹੋ ਚੁੱਕੀ ਹੈ। ਭਾਰਤ ‘ਚ ਹੁਣ ਤਕ 4 ਲੱਖ 28 ਹਜ਼ਾਰ 309 ਮੌਤਾਂ ਹੋ ਚੁੱਕੀਆਂ ਹਨ।

Today Now News

RELATED ARTICLES
- Advertisment -

POPULAR POSTS