17.1 C
Chandigarh

TODAY NOW NEWS

Friday, March 20, 2026
HomeBREAKING NEWSTokyo 'ਚ ਤਿਰੰਗਾ ਲਹਿਰਾਉਣ ਤੋਂ ਬਾਅਦ ਅੰਮ੍ਰਿਤਸਰ ਪੁੱਜੇ ਹਾਕੀ ਖਿਡਾਰੀ ਗੁਰੂ ਘਰ...

Tokyo ‘ਚ ਤਿਰੰਗਾ ਲਹਿਰਾਉਣ ਤੋਂ ਬਾਅਦ ਅੰਮ੍ਰਿਤਸਰ ਪੁੱਜੇ ਹਾਕੀ ਖਿਡਾਰੀ ਗੁਰੂ ਘਰ ਹੋਏ ਨਤਮਸਤਕ

Tokyo Olympics 2020 11 August  ਟੋਕੀਓ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਵਾਪਸ ਪਰਤੇ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਉੱਤੇ ਢੋਲ ਦੇ ਡਗੇ ‘ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਜਿਉਂ ਹੀ ਹਾਕੀ ਖਿਡਾਰੀ ਏਅਰਪੋਰਟ ਤੋਂ ਬਾਹਰ ਨਿਕਲੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਏਅਰਪੋਰਟ ਗੂੰਜ ਉੱਠਿਆ। ਹਾਕੀ ਖਿਡਾਰੀਆਂ ਦੇ ਗਲਾਂ ਵਿੱਚ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਏਅਰਪੋਰਟ ਉੱਤੇ ਪੁੱਜੇ ਖਿਡਾਰੀਆਂ ਵਿੱਚ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਕ੍ਰਿਸ਼ਨ ਸਿਮਰਨਜੀਤ ਸਿੰਘ, ਗੁਰਜੀਤ ਕੌਰ ਆਦਿ ਸ਼ਾਮਲ ਸਨ।

ਇਸ ਮੌਕੇ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਲਈ ਇਕਤਾਲੀ ਸਾਲ ਬਾਅਦ ਓਲੰਪਿਕ ਵਿਚ ਮੈਡਲ ਜਿੱਤਣਾ ਮਾਣ ਵਾਲੀ ਗੱਲ ਹੈ‌ ਉਨ੍ਹਾਂ ਕਿਹਾ ਕਿ ਅਗਲੇ ਟੂਰਨਾਮੈਂਟ ਵਿੱਚ ਉਹ ਸੋਨੇ ਦਾ ਤਮਗਾ ਜਿੱਤ ਕੇ ਲਿਆਉਣਗੇ। ਸਿਮਰਨਜੀਤ ਸਿੰਘ ਨੇ ਕਿਹਾ ਕਿ ਉਹ ਜਿੱਤਣ ਲਈ ਖੇਡੇ ਸਨ ਤੇ ਕਾਂਸੀ ਦਾ ਮੈਡਲ ਲੈ ਕੇ ਹੀ ਵਾਪਸ ਆਏ ਹਨ। ਅਗਲੀ ਵਾਰ ਉਨ੍ਹਾਂ ਦਾ ਪ੍ਰਦਰਸ਼ਨ ਇਸ ਤੋਂ ਵੀ ਬਿਹਤਰ ਹੋਵੇਗਾ।ਇਸ ਮੌਕੇ ਉੱਤੇ ਵੱਡੀ ਗਿਣਤੀ ਵਿਚ ਖਿਡਾਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਤੇ ਦੋਸਤ ਮਿੱਤਰ ਵੀ ਪਹੁੰਚੇ ਹੋਏ ਸਨ। ਇਸ ਉਪਰੰਤ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਗਏ।

ਭਾਰਤੀ ਖਿਡਾਰੀ ਏਅਰਪੋਰਟ ਤੋਂ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ। ਇੱਥੋਂ ਉਹ ਆਪੋ-ਆਪਣੇ ਪਿੰਡਾਂ ਨੂੰ ਚਲੇ ਜਾਣਗੇ। ਪਿੰਡ ਵਿਚ ਹੀ ਪਰਿਵਾਰ ਤੇ ਪਿੰਡ ਵਾਲਿਆਂ ਵੱਲੋਂ ਖਿਡਾਰੀਆਂ ਦੇ ਜਗ੍ਹਾ-ਜਗ੍ਹਾ ਸਵਾਗਤ ਲਈ ਜਿੱਥੇ ਹੋਰਡਿੰਗ ਲਗਾਏ ਗਏ ਹਨ, ਉੱਥੇ ਹੀ ਸਵਾਗਤੀ ਪ੍ਰੋਗਰਾਮ ਵੀ ਰੱਖੇ ਗਏ ਹਨ। ਖਿਡਾਰੀਆਂ ਦੇ ਸਵਾਗਤ ਲਈ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਦੱਤੀ, ਵਿਧਾਇਕ ਪਰਗਟ ਸਿੰਘ, ਮੇਅਰ ਕਰਮਜੀਤ ਸਿੰਘ ਰਿੰਟੂ ਵੀ ਏਅਰਪੋਰਟ ਪੁੱਜੇ। ਹਾਕੀ ਖਿਡਾਰਨ ਗੁਰਜੀਤ ਕੌਰ ਤੇ ਰੀਨਾ ਖੋਖਰ ਸਮੇਤ ਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਹਰਮਨਪ੍ਰੀਤ ਸਿੰਘ, ਵਰੁਣ ਕੁਮਾਰ ਆਦਿ ਦੇ ਪਰਿਵਾਰਕ ਮੈਂਬਰ ਖਿਡਾਰੀਆਂ ਨੂੰ ਅੰਦਰ ਮਿਲਣ ਗਏ ਸਨ।

Today Now News

RELATED ARTICLES
- Advertisment -

POPULAR POSTS