
ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਮਿਹਨਤ ਕਰਨ ਵਾਲੇ ਆਗੂਆਂ ਦਾ ਪਾਰਟੀ ਵੱਲੋਂ ਹਮੇਸ਼ਾ ਹੀ ਮਾਣ-ਸਨਮਾਨ ਕੀਤਾ ਜਾਂਦਾ ਹੈ।ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਮੋਗਾ ਦੇ ਮੁੱਖ ਸੇਵਾਦਾਰ ਸ.ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਪ੍ਰੇਮ ਚੰਦ ਅਤੇ ਵਾਰਡ ਨੰਬਰ 7 ਤੋਂ ਅਕਾਲੀ ਦਲ ਦੇ ਕੌਂਸ਼ਲਰ ਸ਼੍ਰੀ ਗੋਵਰਧਨ ਲਾਲ ਪੋਪਲੀ ਨਾਲ ਸਲਾਹ-ਮਸ਼ਵਰਾ ਕਰਕੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸੀਨੀਅਰ ਆਗੂ ਜਲੌਰ ਸਿੰਘ ਗਿੱਲ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੋਗਾ ਦੇ ਸੀਨਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਸ ਮੌਕੇ ਸ.ਬਰਾੜ ਨੇ ਸ.ਜਲੌਰ ਸਿੰਘ ਗਿੱਲ ਨੂੰ ਸਿਰੋਪਾਓ ਦੇ ਕੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਕਿਹਾ ਕਿ ਸ.ਜਲੌਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਮਿਹਨਤ ਕਰਦੇ ਆ ਰਹੇ ਹਨ ਅਤੇ ਆਸ ਕਰਦੇ ਹਾਂ ਕਿ ਅੱਗੇ ਤੋਂ ਵੀ ਆਪਣੀ ਜਿੰਮੇਵਾਰੀ ਨੂੰ ਦੇਖਦੇ ਹੋਏ ਇਸੇ ਤਰ੍ਹਾਂ ਪਾਰਟੀ ਲਈ ਮਿਹਨਤ ਕਰਦੇ ਰਹਿਣਗੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਸ੍ਰੀ ਪ੍ਰੇਮ ਚੰਦ ਵੱਲੋਂ ਜਲੌਰ ਸਿੰਘ ਗਿੱਲ ਨੂੰ ਸੀਨੀਅਰ ਮੀਤ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ।
ਇਸ ਸਮੇਂ ਜਲੌਰ ਸਿੰਘ ਗਿੱਲ ਨੇ ਜਿਲ੍ਹਾ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ਤੇ ਸ.ਬਰਜਿੰਦਰ ਸਿੰਘ ਮੱਖਣ ਬਰਾੜ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਵੱਲੋਂ ਬਖਸ਼ੀ ਇਸ ਅਹਿਮ ਜਿੰਮੇਵਾਰੀ ਨੂੰ ਪੂਰੀ ਤੰਨਦੇਹੀ ਨਾਲ ਨਿਭਾਉਣਗੇ ਅਤੇ ਉਹ ਆਉਣ ਵਾਲੀਆਂ 2022 ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਲਈ ਹੋਰ ਵੀ ਮਿਹਨਤ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਦੇ ਘਰ-ਘਰ ਪਹੁੰਣਗੇ।
ਇਸ ਮੌਕੇ ਜਗਦੀਸ ਛਾਬੜਾ, ਕੌਂਸਲਰ ਮਨਜੀਤ ਸਿੰਘ ਧੰਮੂ, ਚਰਨਜੀਤ ਸਿੰਘ ਝੰਡੇਆਣਾ, ਛਿੰਦਰ ਸਿੰਘ ਗਿੱਲ, ਸੁਖਦੇਵ ਸਿੰਘ ਬਾਬਾ ਟੈਣੀ, ਨਰਿੰਦਰ ਸ਼ਰਮਾ, ਗੁਰਮੀਤ ਸਿੰਘ ਗਿੱਲ, ਅਜਮੇਰ ਗਿੱਲ, ਡਾ.ਹਾਕਮ ਸਿੰਘ, ਜੱਗਾ ਸਿੰਘ ਗਿੱਲ, ਸੰਜੀਵ ਨਰੂਲਾ, ਹਰਮਨ ਸੰਧੂ, ਡਾ.ਰਜਿੰਦਰ ਸਿੰਘ, ਲਖਵਿੰਦਰ ਸਿੰਘ (ਸੀ.ਆਰ.ਪੀ ) ਵਾਲੇ, ਗੁਰਮੇਲ ਸਿੰਘ ਚੁੱਘਾ, ਜਸਵਿੰਦਰ ਗਿੱਲ, ਭੋਲਾ ਸਿੰਘ ਰੌਂਤਾ, ਤਿਰਲੋਚਨ ਸਿੰਘ ਸੋਢੀ, ਅਵਨੀਤ ਸੋਢੀ, ਰਾਜੂ ਮਟਵਾਣੀ, ਰਾਜੂ ਕੁਲਾਰ, ਜਗਤਾਰ ਸਿੰਘ ਜੱਗਾ ਕੁਲਾਰ, ਜਗਜੀਤ ਸਿੰਘ, ਬਹਾਦਰ ਸਿੰਘ ਗਿੱਲ, ਸੁਰਜੀਤ ਸਿੰਘ ਗੋਧੇਵਾਲਾ, ਰਾਜ ਸਿੰਘ ਝੰਡੇਆਣਾ, ਨਿਰਮਲ ਸਿੰਘ ਸਰਪੰਚ ਬੁੱਘੀਪੁਰਾ, ਗੁਰਵਿੰਦਰ ਬੁੱਟਰ, ਜਸਵਿੰਦਰ ਘੋਲੀਆ, ਨਾਜਰ ਗਿੱਲ, ਸੌਰਵ ਪੋਪਲੀ, ਰਵੀ,ਘੇਵਰ ਸਿੰਘ, ਸੁੰਦਰ ਮਾਧੋ ਵਾਲੇ, ਬੋਨੀ ਗਿੱਲ, ਗੁਰਦੇਵ ਸਿੰਘ, ਰਣਜੀਤ ਸਿੰਘ ਪੰਜਾਬ ਪੁਲਿਸ,ਜਸਪ੍ਰੀਤ ਸਿੰਘ ਜੱਸਾ ਅਤੇ ਮਨਪ੍ਰੀਤ ਸਿੰਘ ਹਾਜਰ ਸਨ।






