16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ...

ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਬਲਾਕ ਮੋਗਾ 2 ਦੇ ਨਰੇਗਾ ਮਜ਼ਦੂਰ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ

ਮੋਗਾ 24 ਅਗਸਤ (ਹੈੱਪੀ ਢੰਡ) ਅੱਜ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਬਲਾਕ ਮੋਗਾ 2 ਦੇ ਨਰੇਗਾ ਮਜ਼ਦੂਰ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆl ਇਸ ਮੌਕੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਸੀਨੀਅਰ ਆਗੂ ਕਾਮਰੇਡ ਸ਼ੇਰ ਸਿੰਘ ਦੌਲਤਪੁਰਾ ਨੇ ਕਿਹਾ ਨਰੇਗਾ ਮਜ਼ਦੂਰਾਂ ਨਾਲ ਕੀਤੀ ਬੇਰੁਖ਼ੀ ਪੰਜਾਬ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਮਹਿੰਗੀ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਸਮੇਂ ਤੋਂ ਮਨਰੇਗਾ ਕਰਮਚਾਰੀਆਂ ਦੀ ਹੜਤਾਲ ਕਾਰਨ ਪਿੰਡਾਂ ਵਿੱਚ ਚੱਲ ਰਹੇ ਨਰੇਗਾ ਕੰਮ ਬਿਲਕੁਲ ਠੱਪ ਹਨ, ਇਸ ਲਈ ਸਰਕਾਰ ਨਰੇਗਾ ਕਰਮਚਾਰੀਆਂ ਦਾ ਮਸਲਾ ਹੱਲ ਕਰਕੇ ਤੁਰੰਤ ਮਨਰੇਗਾ ਕੰਮ ਚਲਾਵੇl ਉਨ੍ਹਾਂ ਅੱਗੇ ਕਿਹਾ ਕਿ ਨਰੇਗਾ ਕਰਮਚਾਰੀਆਂ ਨੂੰ ਪੱਕੇ ਕਰਕੇ ਗ਼ਰੀਬਾਂ ਨੂੰ ਪੱਕੇ ਪੈਰੀਂ ਕਰਨਾ ਚਾਹੀਦਾ ਹੈl ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਮਜ਼ਦੂਰਾਂ ਦੇ ਮਸਲਿਆਂ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹਨl ਜਿਸ ਕਾਰਨ ਮਜ਼ਦੂਰ ਪਿਛਲੇ ਸਮੇਂ ਤੋਂ ਮਾਰੇ ਮਾਰੇ ਫਿਰ ਰਹੇ ਹਨ ਅਤੇ ਉਨ੍ਹਾਂ ਦੀ ਕੋਈ ਬਾਂਹ ਨਹੀਂ ਫੜ ਰਿਹਾ। ਹਰ ਘਰ ਵਿੱਚ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਕੈਪਟਨ ਸਰਕਾਰ ਕੰਮ ‘ਤੇ ਲੱਗੇ ਲੋਕਾਂ ਨੂੰ ਵੀ ਕੰਮ ਤੋਂ ਬਾਹਰ ਕਰਨ ‘ਤੇ ਤੁਲੀ ਹੋਈ ਹੈ। ਦੁਬਾਰਾ ਸੱਤਾ ਵਿੱਚ ਆਉਣ ਦਾ ਸੁਪਨਾ ਵੇਖ ਰਹੀ ਕੈਪਟਨ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਪਛਾਨਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਰੇਗਾ ਕਾਮਿਆਂ ਦੀ ਦਿਹਾੜੀ ਸੱਤ ਸੌ ਰੁਪਏ ਅਤੇ ਸਾਲ ਵਿੱਚ ਦੋ ਸੌ ਦਿਨਾਂ ਦੀ ਕੰਮ ਗਰੰਟੀ ਨੂੰ ਲੈ ਕੇ ਆਉਣ ਵਾਲੇ ਸਮੇਂ ਵਿਚ ਨਰੇਗਾ ਮਜ਼ਦੂਰ ਸੰਘਰਸ਼ ਤੇਜ਼ ਕਰਨਗੇ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਸੁਖਜਿੰਦਰ ਮਹੇਸ਼ਰੀ ਨੇ ਨਰੇਗਾ ਕਾਮਿਆਂ ਦੀ ਪੂਰਨ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹਰ ਕਿਸੇ ਨੂੰ ਰੁਜ਼ਗਾਰ ਦੀ ਗਾਰੰਟੀ ਨੂੰ ਲੈ ਕੇ ਚੱਲ ਰਹੀ “ਰੁਜ਼ਗਾਰ ਪ੍ਰਾਪਤੀ ਮੁਹਿੰਮ” ਮਨਰੇਗਾ ਮਜ਼ਦੂਰਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰ ਕਿਸੇ ਨੂੰ ਯੋਗਤਾ ਮੁਤਾਬਕ ਰੁਜ਼ਗਾਰ ਦੀ ਗਾਰੰਟੀ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸਰਬਜੀਤ ਕੌਰ ਖੋਸਾ, ਜਬਰਜੰਗ ਸਿੰਘ ਮਹੇਸਰੀ, ਮੰਗਤ ਸਿੰਘ ਬੁਁਟਰ, ਦਰਸ਼ਨ ਕੌਰ ਦੌਲਤਪੁਰਾ ਨੀਵਾਂ, ਸੁਰਜੀਤ ਕੌਰ, ਨੇਕ ਸਿੰਘ, ਸਬਰਾਜ ਖੋਸਾ, ਸੁਰਜੀਤ ਸਿੰਘ, ਰਾਣੀ ਕੌਰ, ਟੇਕ ਸਿੰਘ, ਮਲਕੀਤ ਕੌਰ ਵੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS