
ਲੁਧਿਆਣਾ : ਯੂਥ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਸੰਗਤ ਦਾ ਧੰਨਵਾਦ ਕੀਤਾ ਹੈ |
ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਕੰਮਾਂ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਜਿੱਤ ਨਸੀਬ ਹੋਈ ਹੈ |
ਉਹਨਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਇਹ ਨਿਸ਼ਚਿਤ ਹੋ ਗਿਆ ਸੀ ਕਿ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ ਅਤੇ ਹੋਇਆ ਵੀ ਉਸ ਤਰਾਂ ਹੀ |
ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਵੀ ਜਿੱਤ ਪ੍ਰਾਪਤ ਕਰੇਗਾ |






