17.1 C
Chandigarh

TODAY NOW NEWS

Friday, March 20, 2026
HomeBREAKING NEWSਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ FIR ਦਰਜ਼

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ FIR ਦਰਜ਼

ਜਲੰਧਰ 25 August ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਇਕ ਵਾਰ ਫਿਰ ਤੋਂ ਵਿਵਾਦਾਂ ‘ਚ ਘਿਰ ਗਏ ਹਨ। ਦਰਅਸਲ ਕੁੱਝ ਸਮਾਂ ਪਹਿਲਾਂ ਭਾਈ ਰਣਜੀਤ ਸਿੰਘ ਦੇ ਇਕ ਸਾਥੀ ਸਤਵਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕੇਸ ਕਤਲ ਕੀਤੇ ਗਏ ਸਨ। ਹੁਣ ਇਸੇ ਮੁੱਦੇ ‘ਤੇ ਹਰਭਜਨ ਸਿੰਘ ਨਾਂ ਦੇ ਵਿਅਕਤੀ ਵੱਲੋਂ ਰਾਜਸਥਾਨ ਦੇ ਅਨੂਪਗੜ੍ਹ ਥਾਣੇ ‘ਚ ਭਾਈ ਰਣਜੀਤ ਸਿੰਘ ਅਤੇ ਸਤਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ।

ਹਰਭਜਨ ਸਿੰਘ ਦਾ ਦੋਸ਼ ਹੈ ਕਿ ਭਾਈ ਰਣਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਅਤੇ ਉਨ੍ਹਾਂ ਨੇ ਦੋਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਹਰਭਜਨ ਸਿੰਘ ਦਾ ਕਹਿਣਾ ਹੈ ਕਿ ਭਾਈ ਰਣਜੀਤ ਸਿੰਘ ਦੇ ਸਾਥੀ ਸਤਵਿੰਦਰ ਸਿੰਘ ਵੱਲੋਂ ਗੁਰੂ ਮਰਿਆਦਾ ਨੂੰ ਠੇਸ ਪਹੁੰਚਾਈ ਗਈ ਹੈ। ਹਰਭਜਨ ਸਿੰਘ ਦਾ ਕਹਿਣਾ ਹੈ ਕਿ ਭਾਈ ਰਣਜੀਤ ਸਿੰਘ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਸਤਵਿੰਦਰ ਸਿੰਘ ਨੇ ਇਹ ਕੰਮ ਕੀਤਾ ਹੈ ਕਿਉਂਕਿ ਭਾਈ ਰਣਜੀਤ ਸਿੰਘ ਹਮੇਸ਼ਾ ਸਿੱਖੀ ਖ਼ਿਲਾਫ ਬੋਲਦੇ ਰਹਿੰਦੇ ਹਨ।

ਜਾਣੋ ਕੀ ਹੈ ਪੂਰਾ ਮਾਮਲਾ
ਅਸਲ ‘ਚ ਭਾਈ ਰਣਜੀਤ ਸਿੰਘ ਦੇ ਸਾਥੀ ਸਤਵਿੰਦਰ ਸਿੰਘ ਨੇ ਕੁੱਝ ਸਮਾਂ ਪਹਿਲਾਂ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੇ ਕੇਸ ਕਤਲ ਕਰ ਦਿੱਤੇ ਸਨ ਅਤੇ ਇਸ ਮਾਮਲੇ ਨੂੰ ਲੈ ਕੇ ਕਾਫੀ ਵਿਵਾਦ ਖੜ੍ਹਾ ਹੋਇਆ ਸੀ। ਸਤਵਿੰਦਰ ਸਿੰਘ ਦੇ ਨਾਲ-ਨਾਲ ਭਾਈ ਰਣਜੀਤ ਸਿੰਘ ਖ਼ਿਲਾਫ਼ ਵੀ ਲੋਕਾਂ ਵੱਲੋਂ ਬੋਲਿਆ ਗਿਆ ਸੀ। ਹਾਲਾਂਕਿ ਇਸ ਸਾਰੇ ਮਾਮਲੇ ਸਬੰਧੀ ਭਾਈ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਸਤਵਿੰਦਰ ਸਿੰਘ ਕਰੀਬ ਡੇਢ ਮਹੀਨਾ ਪਹਿਲਾਂ ਹੀ ਉਨ੍ਹਾਂ ਦੀ ਟੀਮ ਛੱਡ ਚੁੱਕਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਉਹ ਕੁੱਝ ਸਮਾਂ ਪਹਿਲਾਂ ਉਨ੍ਹਾਂ ਕੋਲ ਆਇਆ ਸੀ ਤਾਂ ਮਾਨਸਿਕ ਤੌਰ ‘ਤੇ ਬੀਮਾਰ ਸੀ। ਇਸ ਤੋਂ ਬਾਅਦ ਉਹ ਟੀਮ ਛੱਡ ਕੇ ਚਲਾ ਗਿਆ। ਭਾਈ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਿਰੋਧੀ ਹਰ ਵੇਲੇ ਉਨ੍ਹਾਂ ਦੀ ਕੋਈ ਨਾ ਕੋਈ ਗਲਤੀ ਲੱਭਦੇ ਰਹਿੰਦੇ ਹਨ ਤਾਂ ਜੋ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਸਕੇ।

Today Now News

RELATED ARTICLES
- Advertisment -

POPULAR POSTS