17.1 C
Chandigarh

TODAY NOW NEWS

Friday, March 20, 2026
HomePOLITICSਵੱਡੀ ਖ਼ਬਰ: ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ

ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਵਜੋਂ ਸੇਵਾਵਾਂ ਨਿਭਾਅ ਰਹੇ ਮਾਲਵਿੰਦਰ ਸਿੰਘ ਮਾਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਦੱਸ ਦਈਏ ਕਿ ਪਿਛਲੇ ਕੁੱਝ ਕੁ ਦਿਨਾਂ ਤੋਂ ਮਾਲੀ ਦੇ ਵੱਲੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਕਾਂਗਰਸੀ ਲੀਡਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ।

ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੀ ਰਾਜਨੀਤੀ ਗਰਮਾ ਗਈ ਸੀ ਅਤੇ ਪੰਜਾਬ ਦੇ ਕੁੱਝ ਮੰਤਰੀਆਂ ਅਤੇ ਵਿਧਾਇਕਾਂ ਨੇ ਹਾਈਕਮਾਨ ਨਾਲ ਮੁਲਾਕਾਤ ਕਰਦਿਆਂ ਹੋਇਆ ਕੈਪਟਨ ਅਮਰਿੰਦਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।

ਖ਼ੈਰ, ਭਾਵੇਂ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਰਹਿ ਚੁੱਕੇ ਹਨ ਕਿ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਰਹੇਗਾ, ਪਰ ਦੂਜੇ ਪਾਸੇ ਸਵਾਲ ਇਹ ਹੈ ਕਿ ਕੈਪਟਨ ਤੋਂ ਨਰਾਜ ਚੱਲ ਰਹੇ ਵਿਧਾਇਕ ਅਤੇ ਮੰਤਰੀ ਕਿੱਧਰ ਨੂੰ ਜਾਣਗੇ?

Today Now News

RELATED ARTICLES
- Advertisment -

POPULAR POSTS