17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੁਖਬੀਰ ਬਾਦਲ ਦੀ ਬਾਘਾਪੁਰਾਣਾ ਰੈਲੀ ਅੱਜ, ਤਿਆਰੀਆਂ ਮੁਕੰਮਲ

ਸੁਖਬੀਰ ਬਾਦਲ ਦੀ ਬਾਘਾਪੁਰਾਣਾ ਰੈਲੀ ਅੱਜ, ਤਿਆਰੀਆਂ ਮੁਕੰਮਲ

ਮੋਗਾ (ਹੈੱਪੀ ਢੰਡ)ਸੁਖਬੀਰ ਬਾਦਲ ਦੀ ਬਾਘਾਪੁਰਾਣਾ ਰੈਲੀ ਅੱਜ, ਤਿਆਰੀਆਂ ਮੁਕੰਮਲ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ੁੱਕਰਵਾਰ ਨੂੰ ਗੱਲ ਪੰਜਾਬ ਦੀ ਮੁਹਿੰਮ ਤਹਿਤ ਬਾਘਾਪੁਰਾਣਾ ਪਹੁੰਚ ਰਹੇ ਹਨ. ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ  ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਦੱਸਿਆ ਕਿ ਕੱਲ੍ਹ ਸੁਖਬੀਰ ਸਿੰਘ ਬਾਦਲ ਸਾਢੇ 11 ਵਜੇ ਬਾਘਾਪੁਰਾਣਾ ਪਹੁੰਚ ਜਾਣਗੇ ਅਤੇ 2 ਘੰਟੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਨਗੇ ।ਤੁਹਾਨੂੰ ਦੱਸ ਦਈਏ ਕਿ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਸੀ ਜਿਸ ਵਿੱਚ ਲਿਖਿਆ ਗਿਆ ਸੀ ਕਿ ਬਾਘਾਪੁਰਾਣਾ ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਕਿਸਾਨ ਸੰਯੁਕਤ ਮੋਰਚੇ ਵੱਲੋਂ ਪਹਿਲਾਂ ਹੀ ਐਲਾਨ ਕਰ ਦਿੱਤਾ ਗਿਆ ਸੀ ਕਿ ਸਿਰਫ਼ ਤੇ ਸਿਰਫ਼ ਭਾਜਪਾ ਦੇ ਲੀਡਰਾਂ ਦਾ ਹੀ ਵਿਰੋਧ ਕੀਤਾ ਜਾਣਾ ਹੈ. ਪਰ ਕਿਸਾਨਾਂ ਦੀ ਆੜ ਵਿੱਚ ਹੁਣ ਬੱਸਾਂ ਭਰ ਭਰ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰ ਜਗ੍ਹਾ ਜਗ੍ਹਾ ‘ਤੇ ਵਿਰੋਧ ਕਰਨ ਪਹੁੰਚ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗਾ ਹੈ  । ਤਾਂ ਉੱਥੇ ਹੀ ਦੂਜੇ ਪਾਸੇ ਕਿਰਤੀ ਕਿਸਾਨ ਇਨ੍ਹਾਂ ਵੱਲੋਂ ਜਥੇਦਾਰ ਤੀਰਥ ਸਿੰਘ ਮਾਹਲਾ ਵੱਲੋਂ ਦਿੱਤੇ ਗਏ ਬਿਆਨ ਦੀ ਕੀਤੀ ਗਈ ਨਿੰਦਾ ਕਿਹਾ ਕਿਸੇ ਵੀ ਪਾਰਟੀ ਨਾਲ ਸਾਡਾ ਕੋਈ ਸਬੰਧ ਨਹੀਂ ਡਟ ਕੇ ਸੁਖਬੀਰ ਬਾਦਲ ਦਾ ਵਿਰੋਧ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਸਾਡਾ ਕਿਸੇ ਵੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਤੇ ਕਿਸੇ ਵੀ ਪਾਰਟੀ ਦਾ ਨੁਮਾਇੰਦਾ ਜੇਕਰ ਵੋਟਾਂ ਦੀ ਰਾਜਨੀਤੀ ਕਰੇਗਾ ਤਾਂ ਅਸੀਂ ਹਮੇਸ਼ਾ ਉਸ ਦਾ ਵਿਰੋਧ ਕਰਾਂਗੇ ।

Today Now News

RELATED ARTICLES
- Advertisment -

POPULAR POSTS