
ਮੋਗਾ(ਹੈੱਪੀ ਢੰਡ)ਸ਼੍ਰੋਮਣੀ ਅਕਾਲੀ ਦਲ ਨੇ ਬਾਘਾਪੁਰਾਣਾ ਹਲਕਾ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਨਾਮਜ਼ਦ ਕੀਤਾ,,
ਸ਼੍ਰੋਮਣੀ ਅਕਾਲੀ ਦਲ ਨੇ ਬਾਘਾਪੁਰਾਣਾ ਹਲਕਾ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਨਾਮਜ਼ਦ ਕੀਤਾ ਹੈ।
ਇਸ ਦੌਰਾਨ ਪੰਡਾਲ ਵਿਚ ਹਾਜ਼ਿਰ ਲੋਕਾਂ ਨੇ ਵੀ ਹੱਥ ਖੜੇ ਕਰਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਹਲਕਾ ਬਾਘਾਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਣ ਲਈ ਸਹਿਮਤੀ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਗੱਲ ਪੰਜਾਬ ਦੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਾਘਾਪੁਰਾਣਾ ਹਲਕੇ ਵਿਚ ਪੁੱਜੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਸੀ।






