17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਔਰਤਾਂ ਅਤੇ ਕਿਸਾਨਾਂ 'ਤੇ ਅੱਤਿਆਚਾਰ ਦੇ ਵਿਰੋਧ ਵਿੱਚ ‘ਆਪ’ ਨੇ ਘੇਰਿਆ ਪੰਜਾਬ...

ਔਰਤਾਂ ਅਤੇ ਕਿਸਾਨਾਂ ‘ਤੇ ਅੱਤਿਆਚਾਰ ਦੇ ਵਿਰੋਧ ਵਿੱਚ ‘ਆਪ’ ਨੇ ਘੇਰਿਆ ਪੰਜਾਬ ਭਾਜਪਾ ਦਾ ਦਫ਼ਤਰ

ਮੋਗਾ 30 ਅਗਸਤ

(ਹੈੱਪੀ ਢੰਡ)ਜਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦਿਦਾਰੇਵਾਲਾ ਨੇ ਦਸਿਆ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਵੱਲੋਂ ਪੰਜਾਬ ਸਮੇਤ ਦੇਸ਼ ’ਚ ਔਰਤਾਂ ਅਤੇ ਕਿਸਾਨਾਂ ਖਿਲਾਫ਼ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਭੱਦੀ ਸ਼ਬਦਾਵਲੀ ਅਤੇ ਹਮਲੇ ਕਰਨ ਵਿਰੁਧ ਬੀਤੇ ਦਿਨ ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਦਾ ਘਿਰਾਓ ਕੀਤਾ ਗਿਆ। ਮਹਿਲਾਂ ਵਰਕਰਾਂ ਨੇ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਅਤੇ ਭਾਜਪਾ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜੀ ਕੀਤੀ, ਜਦੋਂ ਕਿ ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਦਫ਼ਤਰ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲੀਸ ਵੱਲੋਂ ਲਾਠੀਚਾਰਜ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ‘ਆਪ’ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਯੂਥ ਆਗੂ ਅਨਮੋਲ ਗਗਨ ਮਾਨ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਉਣਾ ਪਿਆ।
ਹਰਮਨਜੀਤ ਸਿੰਘ ਦਿਦਾਰੇਵਾਲਾ ਨੇ ਕਿਹਾ ਕਿ ਸੱਤਾ ਦੇ ਹੰਕਾਰ ’ਚ ਭਾਜਪਾ ਦੇ ਗੁੰਡੇ ਦੇਸ਼ ਦੀਆਂ ਸੁਚੱਜੀਆਂ ਕਦਰਾਂ ਕੀਮਤਾਂ ਭੁੱਲ ਚੁੱਕੇ ਹਨ। ਸੱਤਾਧਾਰੀਆਂ ਦੀ ਪੁਲੀਸ ਵੀ ਔਰਤਾਂ ਤੇ ਕਿਸਾਨਾਂ ’ਤੇ ਅੱਤਿਆਚਾਰ ਕਰਨ ਨੂੰ ਆਪਣੀ ਪ੍ਰਾਪਤੀ ਸਮਝਣ ਲੱਗੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਜ਼ਿੰਮੇਵਾਰ ਪੁਲੀਸ ਗੁੰਡਿਆਂ ਦਾ ਸਾਥ ਦੇ ਰਹੀ ਹੈ ਅਤੇ ਸੂਬਾਈ ਅਤੇ ਕੇਂਦਰੀ ਮਹਿਲਾ ਕਮਿਸ਼ਨ ਔਰਤਾਂ ਦੇ ਮਾਮਲਿਆਂ ’ਤੇ ਚੁੱਪਧਾਰੀ ਬੈਠੇ ਹਨ।
ਭਾਜਪਾ ਦੇ ਦਫ਼ਤਰ ਵੱਲ ਜਾ ਰਹੀਆਂ ਮਹਿਲਾ ਵਰਕਰਾਂ ਨੂੰ ਚੰਡੀਗੜ੍ਹ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਾਰੀਆਂ ਰੋਕਾਂ ਨੂੰ ਤੋੜਦੀਆਂ ਹੋਈਆਂ ਅੱਗੇ ਵਧਦੀਆਂ ਗਈਆਂ। ਪੁਲੀਸ ਨੇ ਉਨ੍ਹਾਂ ’ਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਅਤੇ ਲਾਠੀਚਾਰਜ ਕੀਤਾ। ਪੁਲੀਸ ਵੱਲੋਂ ਕੀਤੇ ਲਾਠਚਾਰਜ ਕਾਰਨ ਬਹੁਤ ਸਾਰੀਆਂ ਔਰਤਾਂ ਨੂੰ ਸੱਟਾਂ ਲੱਗੀਆਂ। ਜਿਨ੍ਹਾਂ ਵਿੱਚ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਅਤੇ ਯੂਥ ਵਿੰਗ ਦੀ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੂੰ ਮੋਹਾਲੀ ਹਸਪਤਾਲ ‘ਚ ਦਾਖ਼ਿਲ ਕਰਵਾਇਆ ਗਿਆ।
ਉਹਨਾਂ ਇਸ ਘਟਨਾ ਦੀ ਨਿੰਦਿਆ ਕਰਦੇ ਕਿਹਾ ਕਿ ਜਿਸ ਗੁਰੂਆਂ -ਪੀਰਾਂ ਦੀ ਧਰਤੀ ‘ਤੇ ਔਰਤਾਂ ਦੀ ਇਜ਼ੱਤ ਬਚਾਉਣ ਲਈ ਪੰਜਾਬੀ ਆਪਣੀਆਂ ਜਾਨਾ ਵੀ ਵਾਰ ਦਿੰਦੇ ਆ, ਉੱਥੇ BJP ਦੇ ਗੁੰਡਿਆਂ ਵੱਲੋਂ ਇੱਕ ਔਰਤ ਦੀ ਗੁੱਤ ਪੁੱਟ ਕੇ ਇਜ਼ੱਤ ਉਛਾਲੀ ਗਈ, ਲਾਠੀਚਾਰ, ਪਾਣੀ ਦੀਆਂ ਬੂਸ਼ਾਰਾ ਕੀਤੀਆਂ ਗਈਆਂ, ਲਾਹਨਤ ਹੈ ਇਨ੍ਹਾਂ ਦੀ ਔਰਤ ਪੱਖੀ ਸੋਚ ‘ਤੇ!
ਉਹਨਾਂ ਨਾਲ ਨਵਦੀਪ ਸੰਘਾ, ਦਵਿੰਦਰਜੀਤ ਲਾਡੀ ਢੋਸ, ਅਮ੍ਰਿਤਪਾਲ ਸਿੰਘ ਸਿੱਧੂ, ਮਨਜੀਤ ਸਿੰਘ ਬਿਲਾਸਪੁਰਪੁਰ, ਅਮਨ ਰਖਰਾ, ਦੀਪਕ ਸਮਾਲਸਰ, ਤੇਜਿੰਦਰ ਬਰਾੜ, ਹਰਮੇਲ ਸਿੰਘ ਮਜੂਦ ਸਨ।

Today Now News

RELATED ARTICLES
- Advertisment -

POPULAR POSTS