17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 6 ਸਤੰਬਰ...

ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ

ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। 6 ਸਤੰਬਰ ਤੋਂ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਬੰਦ ਕਰਕੇ ਪੰਜਾਬ ਦੀ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਯੂਨੀਅਨ ਵਲੋਂ 7 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।

ਮਿਲੀ ਜਾਣਕਾਰੀ ਅਨੁਸਾਰ ਵਾਰ-ਵਾਰ ਮੰਗਾਂ ਮੰਨਕੇ ਲਾਗੂ ਕਰਨ ਤੋਂ ਭੱਜੀ ਸਰਕਾਰ  ਅਤੇ ਟਰਾਂਸਪੋਰਟ ਮੰਤਰੀ ਦੇ ਵਾਅਦਿਆਂ ਤੋਂ ਅੱਕੇ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

Today Now News

RELATED ARTICLES
- Advertisment -

POPULAR POSTS