16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੋਗਾ ਵਿਖੇ ਕਿਸਾਨਾਂ ਉਤੇ ਹੋਏ ਵਹਿਸ਼ੀਆਨਾ ਲਾਠੀਚਾਰਜ ਦੇ ਵਿਰੋਧ ਵਿਚ ਰੁਲਦੂ ਸਿੰਘ...

ਮੋਗਾ ਵਿਖੇ ਕਿਸਾਨਾਂ ਉਤੇ ਹੋਏ ਵਹਿਸ਼ੀਆਨਾ ਲਾਠੀਚਾਰਜ ਦੇ ਵਿਰੋਧ ਵਿਚ ਰੁਲਦੂ ਸਿੰਘ ਨੇ ਗੰਨਮੈਨ ਕੀਤੇ ਵਾਪਸ

ਮਾਨਸਾ, 3 ਸਤੰਬਰ ( ਗੁਰਜੰਟ ਸਿੰਘ ਬਾਜੇਵਾਲੀਆ) ਕੱਲ ਮੋਗਾ ਵਿਖੇ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਆਏ ਸੁਖਬੀਰ ਸਿੰਘ ਬਾਦਲ ਤੋਂ ਸੁਆਲ ਪੁੱਛਣ ਲਈ ਇਕੱਤਰ ਹੋਏ ਕਿਸਾਨ ਉਤੇ ਪੰਜਾਬ ਪੁਲਿਸ ਵਲੋਂ ਕੀਤੇ ਵਹਿਸ਼ੀ ਲਾਠੀਚਾਰਜ ਦੀ ਸੂਚਨਾ ਮਿਲਣ ‘ਤੇ ਪੰਜਾਬ ਸਰਕਾਰ ਦੀ ਇਸ ਕਿਸਾਨ ਦੋਖੀ ਕਾਰਵਾਈ ਦੇ ਵਿਰੋਧ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਵਲੋਂ ਇਕ ਦਿਨ ਪਹਿਲਾਂ ਉਨ੍ਹਾਂ ਨੂੰ ਦਿੱਤੇ ਗਏ ਸਰਕਾਰੀ ਗੰਨਮੈਨ ਵਾਪਸ ਕਰ ਦਿੱਤੇ ਹਨ।
ਇਸ ਬਾਰੇ ਰੁਲਦੂ ਸਿੰਘ ਮਾਨਸਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਬੇਸ਼ਕ ਉਹ ਪਹਿਲਾਂ ਵੀ ਗੰਨਮੈਨ ਲੈਣ ਲਈ ਸਹਿਮਤ ਨਹੀਂ ਸਨ ਅਤੇ ਪੁਲਿਸ ਵਲੋਂ ਜ਼ੋਰ ਦੇਣ ਦੇ ਬਾਵਜੂਦ ਕੁਝ ਦਿਨ ਪਹਿਲਾਂ ਉਨ੍ਹਾਂ ਲਿਖਤੀ ਤੌਰ ‘ਤੇ ਗੰਨਮੈਨ ਲੈਣ ਤੋਂ ਇਨਕਾਰ ਵੀ ਕਰ ਦਿੱਤਾ ਸੀ, ਪਰ ਕਿਸਾਨ ਲੀਡਰਾਂ ਨੂੰ ਸੁਰਖਿਆ ਮੁਹਈਆ ਕਰਵਾਉਣ ਲਈ ਉਪਰੋਂ ਆਈਆਂ ਹਿਦਾਇਤਾਂ ਦੇ ਹਵਾਲੇ ਨਾਲ ਪੁਲਿਸ ਅਧਿਕਾਰੀਆਂ ਵਲੋਂ ਵਾਰ ਵਾਰ ਸੁਰਖਿਆ ਗਾਰਡ ਲੈਣ ਲਈ ਅਪੀਲ ਕਰਨ ਅਤੇ ਜਥੇਬੰਦੀ ਦੇ ਕੁਝ ਆਗੂਆਂ ਵਲੋਂ ਵੀ ਇਹ ਗੱਲ ਮੰਨ ਲੈਣ ਦੀ ਰਾਏ ਦੇਣ ‘ਤੇ ਅਖੀਰ ਮੈਂ ਦੁਬਿਧਾ ਵਿਚ ਗੰਨਮੈਨ ਲੈਣਾ ਪ੍ਰਵਾਨ ਕਰ ਲਿਆ ਸੀ। ਪਰ ਕੱਲ ਮੋਗੇ ਵਿਖੇ ਕਿਸਾਨਾਂ ਉਤੇ ਢਾਹੇ ਗਏ ਜਬਰ ਦੀ ਕਾਲੀ ਕਰਤੂਤ ਤੋਂ ਇਕ ਵਾਰ ਮੁੜ ਪ੍ਰਤੱਖ ਹੋ ਗਿਆ ਹੈ ਕਿ ਕੈਪਟਨ ਸਰਕਾਰ ਵਾਂਗ ਸਰਮਾਏਦਾਰ ਸਰਕਾਰਾਂ, ਕਿਸਾਨ ਹਿਤੈਸ਼ੀ ਹੋਣ ਦਾ ਕਿੰਨਾ ਵੀ ਵਿਖਾਵਾ ਕਿਉਂ ਨਾ ਕਰਨ, ਪਰ ਹੁਕਮਰਾਨ ਜਮਾਤ ਦੀਆਂ ਸਾਰੀਆਂ ਸਤਾਧਾਰੀ ਪਾਰਟੀਆਂ – ਬੀਜੇਪੀ ਤੇ ਮੋਦੀ ਸਰਕਾਰ ਵਾਂਗ ਕਾਰਪੋਰੇਟ ਕੰਪਨੀਆਂ ਦੀਆਂ ਪਿੱਠੂ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਘੋਰ ਦੋਖੀ ਹਨ। ਮੋਗੇ ਦੀ ਘਟਨਾ ਤੋਂ ਇਹ ਵੀ ਸਾਬਤ ਹੋ ਗਿਆ ਹੈ ਕਿ ਵਾਰੋ ਵਾਰੀ ਪੰਜਾਬ ਦੀ ਸਤਾ ਭੋਗਣ ਲਈ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਅੰਦਰਖਾਤੇ ਮਿਲੀਭੁਗਤ ਨਾਲ ਸਿਆਸਤ ਕਰ ਰਹੇ ਹਨ। ਉਹ ਇਕ ਪਾਸੇ ਸਾਡੇ ਅੰਦੋਲਨਕਾਰੀ ਕਿਸਾਨਾਂ ਉਤੇ ਜਬਰ ਢਾਹੁਣ ਅਤੇ ਦੂਜੇ ਪਾਸੇ ਸਾਨੂੰ ਕਿਸਾਨ ਆਗੂਆਂ ਨੂੰ ਸੁਰਖਿਆ ਪ੍ਰਦਾਨ ਕਰਨ ਦਾ ਵਿਖਾਵਾ ਕਰਨ – ਅਸੀਂ ਇਸ ਦੋਗਲੀ ਨੀਤੀ ਨੂੰ ਕਦੇ ਵੀ ਪ੍ਰਵਾਨ ਨਹੀਂ ਕਰ ਸਕਦੇ।
ਕਿਸਾਨ ਆਗੂ ਦਸਿਆ ਕਿ ਮੋਗਾ ਕਾਂਡ ਦੀ ਜਾਣਕਾਰੀ ਮਿਲਣ ‘ਤੇ ਬੀਤੇ ਕੱਲ ਮਾਨਸਾ ਵਾਪਸ ਪਰਤਣ ਸਾਰ ਮੈਂ ਦੇਰ ਸ਼ਾਮ ਐਸ ਐਸ ਪੀ ਮਾਨਸਾ ਨਾਲ ਮੁਲਾਕਾਤ ਕਰਕੇ ਅਪਣੇ ਇਸ ਫੈਸਲੇ ਬਾਰੇ ਉਨਾਂ ਨੂੰ ਸੂਚਿਤ ਕਰ ਦਿੱਤਾ ਅਤੇ ਮੌਕੇ ‘ਤੇ ਹੀ ਸਰਕਾਰੀ ਗੰਨਮੈਨ ਵਾਪਸ ਕਰ ਦਿੱਤੇ ।
ਮੋਗਾ ਵਿਖੇ ਕਿਸਾਨਾਂ ਉਤੇ ਹੋਏ ਵਹਿਸ਼ੀਆਨਾ ਲਾਠੀਚਾਰਜ ਦੇ ਵਿਰੋਧ ਵਿਚ ਰੁਲਦੂ ਸਿੰਘ ਨੇ ਗੰਨਮੈਨ ਕੀਤੇ ਵਾਪਸ


Today Now News

RELATED ARTICLES
- Advertisment -

POPULAR POSTS