
ਚੰਡੀਗੜ੍ਹ :-ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਸੈਸ਼ਨ ਸ਼ੁਰੂ ਹੋ ਗਿਆ ਹੈ । ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੱਦੇ ਗਏ ਸਪੈਸ਼ਲ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੇ ਪੀ ਰਾਣਾ ਵੱਲੋਂ 21 ਸਨਮਾਨਯੋਗ ਸ਼ਖ਼ਸੀਅਤਾਂ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ, ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ । ਦਿਲਚਸਪ ਗੱਲ ਇਹ ਕਿ ਇਸ ਸੈਸ਼ਨ ਵਿੱਚ ਕਿਸੇ ਵਿਧਾਇਕ ਨੂੰ ਸਵਾਲ ਪੁੱਛਣ ਦਾ ਅਧਿਕਾਰ ਵੀ ਹੋਵੇਗਾ ਸਗੋਂ ਸ੍ਰੀ ਤੇਗ ਬਹਾਦਰ ਜੀ ਦੇ ਜੀਵਨ ਤੇ ਚਰਚਾ ਹੋਵੇਗੀ ।





