17.1 C
Chandigarh

TODAY NOW NEWS

Friday, March 20, 2026
HomeBREAKING NEWSਸਾਬਕਾ DGP ਸੈਣੀ ਨੂੰ ਮਿਲੀ ਵੱਡੀ ਰਾਹਤ- ਹਾਈਕੋਰਟ ਨੇ 2022 ਚੋਣਾਂ ਤੱਕ...

ਸਾਬਕਾ DGP ਸੈਣੀ ਨੂੰ ਮਿਲੀ ਵੱਡੀ ਰਾਹਤ- ਹਾਈਕੋਰਟ ਨੇ 2022 ਚੋਣਾਂ ਤੱਕ ਲਾਈ ਗ੍ਰਿਫਤਾਰੀ ‘ਤੇ ਰੋਕ

Chandigarh 10 Sept ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫਤਾਰੀ ‘ਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਤੱਕ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਉਸ ਖਿਲਾਫ ਜਿੰਨੀਆਂ ਵੀ ਐਫਆਈਆਰਜ਼ ਦਰਜ ਹਨ, ਉਨ੍ਹਾਂ ‘ਤੇ ਕਿਸੇ ਵੀ ਕਾਰਵਾਈ ਨੂੰ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਹੈ। ਹਾਈਕੋਰਟ ਨੇ ਆਪਣੇ 46 ਪੰਨਿਆਂ ਦੇ ਆਦੇਸ਼ ਵਿੱਚ ਸਪੱਸ਼ਟ ਕਿਹਾ ਹੈ ਕਿ 2022 ਦੀਆਂ ਚੋਣਾਂ ਵਿੱਚ ਉਨ੍ਹਾਂਦੇ ਵਿਰੁੱਧ ਸਾਰੀਆਂ ਐਫ.ਆਈ.ਆਰ. ‘ਤੇ ਰੋਕ ਹੋਵੇਗੀ, ਤੇ ਉਨ੍ਹਾਂ ਨੂੰ ਕਿਸੇ ਵੀ ਕੇਸ ਵਿੱਚ ਪੇਸ਼ ਹੋਣ ਤੋਂ ਛੋਟ ਹੋਵੇਗੀ।

ਇਸ ਦੇ ਨਾਲ ਹੀ ਸੈਣੀ ਨੂੰ ਹੁਕਮ ਦਿੱਤੇ ਗਏ ਹਨ ਕਿ ਜੇਕਰ ਉਹ ਇਸ ਸਮੇਂ ਦੌਰਾਨ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਦਾਲਤ ਦੀ ਇਜਾਜ਼ਤ ਲੈਣੀ ਪਵੇਗੀ, ਇਸਦੇ ਲਈ ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਬਲੇਂਕੇਟ ਬੇਲ ‘ਤੇ ਫੈਸਲਾ ਦਿੰਦੇ ਹੋਏ ਹੁਕਮ ਦਿੱਤਾ ਹੈ। ਇਸ ਤਰ੍ਹਾਂ ਸੈਣੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ।

ਸੈਣੀ ਆਪਣੀ ਪਟੀਸ਼ਨ ‘ਚ ਕਹਿ ਚੁੱਕੇ ਹਨ ਕਿ ਇਹ ਸਾਰੇ ਮਾਮਲੇ ਉਸ ਵਿਰੁੱਧ ਸਿਰਫ ਪੰਜਾਬ ਸਰਕਾਰ ਦੀ ਸਿਆਸੀ ਰੰਜਿਸ਼ ਤਹਿਤ ਚੱਲ ਰਹੇ ਹਨ। ਅਜਿਹੀ ਸਥਿਤੀ ਵਿੱਚ ਜੇ ਸਰਕਾਰ ਕਿਸੇ ਵੀ ਮਾਮਲੇ ਵਿੱਚ ਉਸਦੇ ਵਿਰੁੱਧ ਕੁਝ ਕਰਦੀ ਹੈ, ਤਾਂ ਉਸ ਤੋਂ 7 ਦਿਨ ਪਹਿਲਾਂ ਉਸਨੂੰ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ। ਹਾਈ ਕੋਰਟ ਨੇ ਪਹਿਲਾਂ ਹੀ ਆਦੇਸ਼ ਦਿੱਤਾ ਸੀ ਕਿ ਸੈਣੀ ਦੇ ਖਿਲਾਫ ਕੋਈ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਸੱਤ ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਸ਼ੁੱਕਰਵਾਰ ਨੂੰ ਹਾਈ ਕੋਰਟ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS