17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਐਲ.ਐਂਡ ਟੀ. ਕੰਪਨੀ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੀ...

ਐਲ.ਐਂਡ ਟੀ. ਕੰਪਨੀ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੀ ਆਨ—ਲਾਈਨ ਇੰਟਰਵਿਊ

ਮਾਨਸਾ, 11 ਸਤੰਬਤ ( ਗੁਰਜੰਟ ਸਿੰਘ ਬਾਜੇਵਾਲੀਆ): ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜ਼ਗਾਰ ਮੁਹਿੰਮ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਉਏ ਜਾ ਰਹੇ ਹਨ, ਜਿਸ ਤਹਿਤ ਜਿੱਥੇ ਸਮੇਂ ਸਮੇਂ *ਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ, ਉਥੇ ਪਲੇਸਮੈਂਟ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਐਲ.ਐਂਡ ਟੀ. (L & T Company) ਕੰਪਨੀ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਆਨ—ਲਾਈਨ ਇੰਟਰਵਿਊ ਕਰਵਾਈ ਗਈ।ਉਨ੍ਹਾਂ ਦੱਸਿਆ ਕਿ ਇਸ ਇੰਟਰਵਿਊ ਵਿੱਚ 150 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਕੰਪਨੀ ਵੱਲੋਂ 123 ਪ੍ਰਾਰਥੀਆਂ ਨੂੰ ਸ਼ਾਰਟ—ਲਿਸਟ ਕੀਤਾ ਗਿਆ।

Today Now News

RELATED ARTICLES
- Advertisment -

POPULAR POSTS