16 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਵਿਚ ਰੋਸ ਪ੍ਰਦਰਸ਼ਨ ਖਤਮ ਕਰਨ ਬਾਰੇ ਮੇਰੀ ਅਪੀਲ ਨੂੰ ਕਿਸਾਨਾਂ ਵੱਲੋਂ...

ਪੰਜਾਬ ਵਿਚ ਰੋਸ ਪ੍ਰਦਰਸ਼ਨ ਖਤਮ ਕਰਨ ਬਾਰੇ ਮੇਰੀ ਅਪੀਲ ਨੂੰ ਕਿਸਾਨਾਂ ਵੱਲੋਂ ਸਿਆਸੀ ਰੰਗਤ ਦੇਣਾ ਮੰਦਭਾਗਾ-ਮੁੱਖ ਮੰਤਰੀ

ਕਿਸਾਨਾਂ ਦੇ ਪੰਜਾਬ ਵਿਚ ਚੱਲ ਰਹੇ ਸੰਘਰਸ਼ ਨੂੰ ਬੇਲੋੜਾ ਦੱਸਦਿਆਂ ਕਿਹਾ, ਲੜਾਈ ਭਾਜਪਾ ਖਿਲਾਫ਼ ਨਾ ਕਿ ਮੇਰੀ ਸਰਕਾਰ ਦੇ ਖਿਲਾਫ਼-ਕੈਪਟਨ ਅਮਰਿੰਦਰ ਸਿੰਘ

ਸੰਘਰਸ਼ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾ ਰਿਹਾ ਨਾ ਕਿ ਅਡਾਨੀ ਜਾਂ ਜੀਓ ਵਾਲਿਆਂ ਨੂੰ ਜਿਨ੍ਹਾਂ ਦੀ ਪੰਜਾਬ ਵਿਚ ਨਾਂਮਾਤਰ ਮੌਜੂਦਗੀ ਹੈ

ਚੰਡੀਗੜ੍ਹ, 14 ਸਤੰਬਰ

ਐਫ.ਸੀ.ਆਈ. ਅਡਾਨੀ ਸਾਈਲੋ ਮੋਗਾ ਅਤੇ ਐਫ.ਸੀ.ਆਈ. ਸਾਈਲੋ ਕੋਟਕਪੁਰਾ ਤੋਂ ਕਣਕ ਦੇ ਭੰਡਾਰਾਂ ਦੀ ਸਾਰੀ ਆਵਾਜਾਈ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਕਰਕੇ ਰੁਕੀ ਹੋਈ ਹੈ ਜਦੋਂ ਕਿ ਐਫਸੀਆਈ ਦੁਆਰਾ ਅਡਾਨੀ ਸਾਈਲੋ, ਮੋਗਾ ਵਿੱਚ ਪਿਛਲੇ ਸਾਲਾਂ ਦੇ 160855 ਮੀਟਰਕ ਟਨ ਕਣਕ ਦੇ ਭੰਡਾਰ ਨੂੰ ਤਰਜੀਹ ਦੇ ਅਧਾਰ ਤੇ ਖਤਮ ਕਰਨ ਦੀ ਜ਼ਰੂਰਤ ਹੈ, ਕਿਉਂਕਿ ਇਹਨਾਂ ਭੰਡਾਰਾਂ ਦੇ ਖਰਾਬ ਹੋਣ ਨਾਲ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋ ਸਕਦਾ ਹੈ। ਮੋਗਾ ਅਡਾਨੀ ਸਾਈਲੋਜ਼ ਵਿੱਚ ਪਏ ਭੰਡਾਰਾਂ ਦੀ ਕੀਮਤ ਲਗਭਗ 480 ਕਰੋੜ ਰੁਪਏ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਐਫ.ਸੀ.ਆਈ. ਦੁਆਰਾ ਦਿੱਤੇ ਗਏ ਸਾਈਲੋਜ਼ ਦੇ ਨਿਰਮਾਣ ਵਿੱਚ ਦੇਰੀ ਹੋ ਰਹੀ ਸੀ ਕਿਉਂਕਿ ਕਿਸਾਨ ਯੂਨੀਅਨਾਂ ਜੇ.ਸੀ.ਬੀ. ਅਤੇ ਟਰੱਕਾਂ ਨੂੰ ਉਸਾਰੀ ਵਾਲੀ ਜਗ੍ਹਾ ਤੇ ਜਾਣ ਨਹੀਂ ਦੇ ਰਹੀਆਂ ਸਨ। ਇਹ ਗੰਭੀਰ ਚਿੰਤਾ ਦਾ ਮੁੱਦਾ ਹੈ ਕਿਉਂਕਿ ਭਾਰਤ ਸਰਕਾਰ/ਐਫਸੀਆਈ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਹਾੜ੍ਹੀ ਮੰਡੀਕਰਨ ਸੀਜ਼ਨ 2024-25 ਤੋਂ, ਕੇਂਦਰੀ ਪੂਲ ਵਿੱਚ ਕਣਕ ਦੀ ਖਰੀਦ ਸਿਰਫ ਉਪਲਬਧ ਵਿਗਿਆਨਕ ਭੰਡਾਰਨ ਸਮਰੱਥਾ ਦੇ ਅਨੁਸਾਰ ਹੀ ਕੀਤੀ ਜਾਏਗੀ। ਉਨ੍ਹਾਂ ਅੱਗੇ ਕਿਹਾ ਕਿ ਅੱਗੇ ਹੋਰ ਜਿਹੜੀ ਚੀਜ਼ ਰਾਜ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ, ਉਹ ਇਹ ਹੈ ਕਿ ਸਾਈਲੋਜ਼ਤੇ ਰਿਆਇਤ ਦੇਣ ਵਾਲੀਆਂ ਪਾਰਟੀਆਂ ਦੁਆਰਾ ਪੰਜਾਬ ਵਿੱਚ ਸਥਾਪਤ ਕੀਤੇ ਜਾ ਰਹੇ ਪ੍ਰੋਜੈਕਟਾਂ ਨੂੰ ਬੰਦ ਕਰਨ ਬਾਰੇ ਵਿਚਾਰ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।

ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ ਅਸੀਂ ਨਿਵੇਸ਼, ਮਾਲੀਏ ਅਤੇ ਰੁਜ਼ਗਾਰ ਦੇ ਮੌਕਿਆਂ ਤੋਂ ਹੱਥ ਧੋ ਬੈਠਾਂਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਵਿਚਲੀ ਸਰਕਾਰ ਨੂੰ ਵੱਡੀ ਢਾਹ ਲੱਗੇਗੀ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਸੰਭਵ ਹੈ ਕਿ ਕਿਸਾਨ ਪੰਜਾਬ ਅਤੇ ਇੱਥੋਂ ਦੇ ਲੋਕਾਂ ਨੂੰ ਨਿਰਾਸ਼ਾ ਦੀ ਉਸ ਡੂੰਘਾਈ ਵਿੱਚ ਵਾਪਸ ਨਹੀਂ ਲਿਜਾਣਾ ਚਾਹੁੰਦੇ, ਜਿਸ ਵਿੱਚੋਂ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੂੰ ਬਾਹਰ ਕੱਢਿਆ ਹੈ।ਮੁੱਖ ਮੰਤਰੀ ਨੇ ਫਿਰ ਤੋਂ ਕਿਸਾਨਾਂ ਨੂੰ ਪੰਜਾਬ ਵਿੱਚ ਕੀਤੇ ਜਾ ਰਹੇ ਆਪਣੇ ਪ੍ਰਦਰਸ਼ਨਾਂ ਨੂੰ ਬੰਦ ਕਰਨ ਦੀ ਅਪੀਲ ਕੀਤੀ ਜਿਸਦਾ ਉਨ੍ਹਾਂ ਦੀ ਇਸ ਦੁਰਦਸ਼ਾ ਨਾਲ ਦੂਰ-ਦੂਰ ਤੱਕ ਕੋਈ ਵਾਸਤਾ ਨਹੀਂ ਹੈ।

Today Now News

RELATED ARTICLES
- Advertisment -

POPULAR POSTS