ਚੰਡੀਗੜ੍ਹ:- ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ,”ਮੈਂ ਉਮੀਦ ਕਰਦਾ ਹਾਂ ਕਿ ਚੰਨੀ ਸਰਹੱਦੀ ਸੂਬੇ ਪੰਜਾਬ ਨੂੰ ਅਤੇ ਇੱਥੋਂ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਦੇ ਸਮਰੱਥ ਹੋਣਗੇ।”




