
ਮਾਨਸਾ, 21 ਸਤੰਬਰ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਮਾਨਸਾ ਦੇ ਐੱਸ,ਐੱਸ,ਪੀ ਡਾ. ਨਰਿੰਦਰ ਭਾਰਗਵ ਆਈ,ਪੀ,ਐਸ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 4 ਦਿਨਾਂ ਚ ਐਨ,ਡੀ,ਪੀ,ਐਸ ਐਕਟ ਅਤੇ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕਰਕੇ ਬਰਾਮਦਗੀ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।
ਸੀ,ਆਈ,ਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਉਰਫ ਗੀਟੀ ਪੁੱਤਰ ਸ਼ੇਰ ਸਿੰਘ ਵਾਸੀ ਮਾਨਸਾ ਅਤੇ ਗਗਨਦੀਪ ਸੋੋਨੀ ਉਰਫ ਗੱਗੀ ਪੁੱਤਰ ਨਿੰਦਰਪਾਲ ਵਾਸੀ ਜਵਾਹਰਕੇ ਨੂੰ ਮੋੋਟਰਸਾਈਕਲ ਹੀਰੋੋ ਐਚ,ਐਫ ਡੀਲਕਸ ਨੰ:ਪੀਬੀ31ਯੂ-3502 ਸਮੇਤ ਕਾਬੂ ਕਰਕੇ 15 ਗ੍ਰਾਮ ਹੈਰੋਇਨ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜ਼ਾ ਪੁਲਿਸ ਵਿੱਚ ਲਿਆ ਗਿਆ ਹੈ। ਐਸ,ਟੀ,ਐਫ ਮਾਨਸਾ ਦੀ ਪੁਲਿਸ ਪਾਰਟੀ ਨੇ ਰਵੀ ਕੁਮਾਰ ਉਰਫ ਮੋਨਾ ਪੁੱਤਰ ਬੁੱਧ ਰਾਮ ਵਾਸੀ ਮਾਨਸਾ ਅਤੇ ਖੁਸ਼ੀ ਪਤਨੀ ਸਾਜਨ ਵਾਸੀ ਬਠਿੰਡਾ ਹਾਲ ਅਬੋੋਹਰ ਨੂੰ ਕਾਬੂ ਕਰਕੇ 15 ਗ੍ਰਾਮ ਹੈਰੋਇਨ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ਾ ਪੁਲਿਸ ਵਿੱਚ ਲਿਆ ਗਿਆ ਹੈ।
ਸੀ,ਆਈ,ਏ ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਬਲਜੀਤ ਕੌੌਰ ਉਰਫ ਰੋੋਡੀ ਪਤਨੀ ਫੂਲਾ ਸਿੰਘ ਅਤੇ ਕਰਮਜੀਤ ਕੌੌਰ ਉਰਫ ਮਹਿਮੜੋੋ ਪਤਨੀ ਦਰਸ਼ਨ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ 17 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੁਖਦੀਪ ਸਿੰਘ ਉਰਫ ਸੁੱਖਾ ਪੁੱਤਰ ਹਰਦਿਆਲ ਸਿੰਘ ਵਾਸੀ ਗੜੱਦੀ ਅਤੇ ਵਿਨੋੋਦ ਕੁਮਾਰ ਉਰਫ ਕਾਲਾ ਪੁੱਤਰ ਪ੍ਰਕਾਸ਼ ਚੰਦ ਵਾਸੀ ਭੀਖੀ ਨੂੰ ਕਾਬੂ ਕਰਕੇ 14 ਗ੍ਰਾਮ ਅਫੀਮ ਬਰਾਮਦ ਕੀਤੀ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਜਸਵੀਰ ਸਿੰਘ ਉਰਫ ਸੀਰਾ ਪੁੱਤਰ ਤੋੋਤਾ ਸਿੰਘ ਅਤੇ ਰੂਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮੰਢਾਲੀ ਨੂੰ ਮੋੋਟਰਸਾਈਕਲ ਬਜਾਜ ਪਲਟੀਨਾ ਨੰ: ਪੀਬੀ10 ਈਐਮ-9668 ਸਮੇਤ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਪਾਲਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ।
ਥਾਣਾ ਬੋਹਾ ਦੀ ਹੀ ਪੁਲਿਸ ਪਾਰਟੀ ਨੇ ਨਿੱਕਾ ਸਿੰਘ ਉਰਫ ਫੌੌਜੀ ਪੁੱਤਰ ਗੁਰਦਿਆਲ ਸਿੰਘ ਵਾਸੀ ਬੋਹਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਹੀ ਧਰਮਵੀਰ ਸਿੰਘ ਪੁੱਤਰ ਭੋੋਲਾ ਸਿੰਘ ਵਾਸੀ ਬੋਹਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ੌਕੀਨ (ਹਰਿਆਣਾ) ਬਰਾਮਦ ਕੀਤੀ। ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਮਹਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਜਵਾਹਰਕੇ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸੁਖਵੀਰ ਸਿੰਘ ਉਰਫ ਸੋੋਨੀ ਪੁੱਤਰ ਕਾਲਾ ਸਿੰਘ ਵਾਸੀ ਦਲੇਲਵਾਲਾ ਨੂੰ ਕਾਬੂ ਕਰਕੇ 6 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਜੌੌੜਕੀਆਂ ਦੀ ਪੁਲਿਸ ਪਾਰਟੀ ਨੇ ਗੁਰਤੇਜ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਟਾਂਡੀਆ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਸੀਆਈਏ ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਦਰਸ਼ਨ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਬੁਰਜ ਰਾਠੀ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਮੁਕੱਦਮਾ ਦਰਜ਼ ਕਰਾਇਆ।
ਐੱਸ,ਐੱਸ,ਪੀ, ਮਾਨਸਾ ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ ।






