
ਤਲਵੰਡੀ ਭਾਈ,26 ਸਤੰਬਰ(ਹਰਜਿੰਦਰ ਸਿੰਘ ਕਤਨਾ) ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਤਲਵੰਡੀ ਭਾਈ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ ਤਲਵੰਡੀ ਭਾਈ ਅਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ 30 ਜਰੂਰਤ ਮੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਸ ਸਮਾਗਮ ਵਿੱਚ ਵਿੱਚ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ਼ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਜ਼ਿਲ੍ਹੇ ਅੰਦਰ 200 ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀ ਚੰਗੀ ਸਿਹਤ ਲਈ ਫਿਰੋਜ਼ਪੁਰ ਅਤੇ ਮੱਖੂ ਵਿੱਚ ਲੈਬੋਰਟਰੀਆਂ ਵੀ ਖੋਲੀਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸਰੀਰ ਦੇ ਟੈਸਟ ਕਰਵਾ ਕੇ ਰੋਗਾਂ ਤੋਂ ਜਾਣੂ ਹੋ ਜਾਣ ਅਤੇ ਸਮੇਂ ਸਿਰ ਇਲਾਜ਼ ਕਰਵਾ ਸਕਣ। ਯੋਗ ਉਪਰਾਲੇ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਸੰਜੀਵ ਬਜਾਜ, ਨਰਿੰਦਰ ਬੇਰੀ ਕੈਸ਼ੀਅਰ,ਰਣਜੀਤ ਸਿੰਘ ਰਾਏ ਪ੍ਰਧਾਨ ਜੀਰਾ, ਸੁਖਜੀਤ ਸਿੰਘ ਹਰਾਜ, ਲਖਵਿੰਦਰ ਸਿੰਘ ਕਰਮੂਵਾਲਾ ਅਤੇ ਹੋਰ ਪਤਵੰਤੇ ਵੀ ਮੋਜੂਦ ਸਨ।
ਕੈਪਸ਼ਨ -ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡਦੇ ਹੋਏ ਸਰਬੱਤ ਦਾ ਭਲਾ ਟਰੱਸਟ ਦੀ ਟੀਮ । ਤਸਵੀਰ





