16.6 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਜਿ਼ਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ

ਜਿ਼ਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ

ਮਾਨਸਾ, 26 ਸਤੰਬਰ:(ਗੁਰਜੰਟ ਸਿੰਘ ਬਾਜੇਵਾਲੀਆ) ਜਿ਼ਲ੍ਹਾ ਮੈਜਿਸਟਰੇਟ—ਕਮ—ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 27 ਸਤੰਬਰ 2021 ਨੂੰ ਭਾਰਤ ਬੰਦ ਦੌਰਾਨ ਜਿ਼ਲ੍ਹਾ ਮਾਨਸਾ ਵਿਚ ਲਾਇਸੰਸੀ ਅਸਲਾ/ਹਥਿਆਰ ਚੁੱਕਣ *ਤੇ ਮੁਕੰਮਲ ਤੌਰ *ਤੇ ਪਾਬੰਦੀ ਲਾਈ ਹੈ।
ਜਿ਼ਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਚੰਡੀਗੜ੍ਹ ਰਾਹੀਂ ਪ੍ਰਾਪਤ ਹੋਏ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ, ਲਾਅ ਐਂਡ ਆਰਡਰ, ਪੰਜਾਬ ਦੇ ਪੱਤਰ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 27 ਸਤੰਬਰ 2021 ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜਿ਼ਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾਂ ਨੂੰ ਵਾਪਰਨ ਤੋਂ ਰੋਕਣ ਲਈ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਜਿ਼ਲ੍ਹਾ ਮਾਨਸਾ ਵਿਚ ਲਾਇਸੰਸੀ ਅਸਲਾ/ਹਥਿਆਰ ਨੂੰ ਚੁੱਕਣ *ਤੇ ਪੂਰਨ ਤੌਰ *ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ *ਤੇ ਲਾਗੂ ਨਹੀਂ ਹੋਵੇਗਾ।
ਇਹ ਹੁਕਮ 27 ਸਤੰਬਰ, 2021 ਲਈ ਲਾਗੂ ਰਹੇਗਾ।

Today Now News

RELATED ARTICLES
- Advertisment -

POPULAR POSTS