17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਟਰੱਸਟ ਦੀ ਟੀਮ ਨੇ ਬੰਦ ਦੀ ਕੀਤੀ ਹਮਾਇਤ

ਸਰਬੱਤ ਦਾ ਭਲਾ ਟਰੱਸਟ ਦੀ ਟੀਮ ਨੇ ਬੰਦ ਦੀ ਕੀਤੀ ਹਮਾਇਤ

ਫਿਰੋਜ਼ਪੁਰ,27 ਸਤੰਬਰ (ਹਰਜਿੰਦਰ ਸਿੰਘ ਕਤਨਾ) ਅੱਜ ਸੰਯੁਕਤ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ।ਇਸ ਸੱਦੇ ਨੂੰ ਲੈ ਕੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੀ ਫਿਰੋਜ਼ਪੁਰ ਇਕਾਈ ਦੇ ਵਾਲੰਟੀਅਰਾਂ ਵਲੋਂ ਵੀ ਆਪਣਾ ਬਣਦਾ ਯੋਗਦਾਨ ਪਾਇਆ ਗਿਆ।ਇਸ ਸੰਸਥਾ ਦੀ ਔਰਤ ਵਿੰਗ ਦੀ ਜਿਲ੍ਹਾ ਪ੍ਰਧਾਨ ਸ੍ਰੀਮਤੀ ਅਮਰਜੀਤ ਕੌਰ ਛਾਬੜਾ ਦੀ ਅਗਵਾਈ ਅਧੀਨ ਮੱਖੂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਉਹਨਾਂ ਦੱਸਿਆ ਕਿ ਜਦੋ ਦਾ ਕਿਸਾਨ ਸੰਘਰਸ਼ ਸ਼ੁਰੂ ਹੋਇਆ ਹੈ ਓਦੋਂ ਤੋਂ ਹੀ ਸੰਸਥਾ ਵਲੋਂ ਕਿਸਾਨਾਂ ਦੀ ਹਮਾਇਤ ਸ਼ੁਰੂ ਕੀਤੀ ਗਈ ਸੀ।ਉਹਨਾਂ ਦੱਸਿਆ ਕਿ ਸੰਸਥਾ ਦੇ ਮੁਖੀ ਡਾ ਐਸ ਪੀ ਸਿੰਘ ਓਬਰਾਏ ਜੀ ਵਲੋਂ ਦਿੱਲੀ ਬਾਰਡਰਾਂ ਤੇ ਕਿਸਾਨਾਂ ਦੀ ਸਹੂਲਤ ਲਈ ਲੰਗਰ,ਮੈਡੀਸ਼ਨ ਅਤੇ ਰਹਿਣ ਦੇ ਪ੍ਰਬੰਧ ਕੀਤੇ ਹੋਏ ਹਨ ।ਇਸ ਤੋਂ ਇਲਾਵਾ ਸੰਘਰਸ਼ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਮਹੀਨਾ ਦੀ ਪੈਨਸ਼ਨ ਵੀ ਦਿੱਤੀ ਜਾ ਰਹੀ ਹੈ। ਓਹਨਾ ਹੋਰ ਕਿਹਾ ਕਿ ਜਦੋ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਅਸੀਂ ਕਿਸਾਨਾਂ ਦੀ ਹਮਾਇਤ ਕਰਦੇ ਰਹਾਂਗੇ।ਇਸ ਮੌਕੇ ਮੱਖੂ ਇਕਾਈ ਦੇ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਕਿਰਨ ਪੇਂਟਰ, ਜਤਿੰਦਰ ਸਿੰਘ ਅਤੇ ਅਮਰਜੀਤ ਕੌਰ ਪਿੰਕੀ ਤੋਂ ਇਲਾਵਾ ਹੋਰ ਟੀਮ ਮੈਂਬਰ ਵੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS