
ਚੰਡੀਗੜ੍ਹ : ਪੰਜਾਬ ਦੇ ਸਿਖਿਆ ਮੰਤਰੀ ਪਰਗਟ ਸਿੰਘ ਨੇ ਸਾਫ ਕੀਤਾ ਹੈ ਕਿ ਉਨ੍ਹਾਂ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਨਹੀਂ ਦਿੱਤਾ ਹੈ।
ਪਰਗਟ ਸਿੰਘ ਨੇ ਕਿਹਾ ਕਿ ਉਹ ਪਟਿਆਲਾ ਵਿਖੇ ਨਵਜੋਤ ਸਿੱਧੂ ਨੂੰ ਮਨਾਉਣ ਜਾ ਰਹੇ ਹਨ।
ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਵਲੋਂ ਪਰਗਟ ਸਿੰਘ ਨੂੰ ਸਿੱਧੂ ਨੂੰ ਮਨਾਉਣ ਲਈ ਭੇਜਿਆ ਗਿਆ ਹੈ।




