17.4 C
Chandigarh

TODAY NOW NEWS

Friday, March 20, 2026
HomeBREAKING NEWSNavjot Sidhu ਨੇ ਕਿਉਂ ਦਿੱਤਾ ਅਸਤੀਫ਼ਾ!

Navjot Sidhu ਨੇ ਕਿਉਂ ਦਿੱਤਾ ਅਸਤੀਫ਼ਾ!

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਵੀ ਲਿਖੀ ਹੈ। ਸਿੱਧੂ ਵੱਲੋਂ ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ।

ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਅਤੇ ਚਰਨਜੀਤ ਸਿੰਘ ਚੰਨੀ ਨੂੰ ਕਰੀਬ ਦਸ -ਬਾਰਾਂ ਦਿਨ ਪਹਿਲਾਂ ਸੂਬੇ ਦੀ ਕਮਾਨ ਸੌਂਪੀ ਗਈ।

ਇਸ ਬਾਰੇ ਵੱਖ -ਵੱਖ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸਿੱਧੂ ਨੇ ਅਚਾਨਕ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਕਿਉਂ ਦੇ ਦਿੱਤਾ। ਸੂਤਰਾਂ ਦੇ ਅਨੁਸਾਰ, ਸਿੱਧੂ ਨਾਰਾਜ਼ ਸਨ ਕਿਉਂਕਿ 18 ਨੁਕਾਤੀ ਪ੍ਰੋਗਰਾਮ ਉੱਤੇ ਕੰਮ ਨਹੀਂ ਕੀਤਾ ਜਾ ਰਿਹਾ ਹੈ।

ਉਂਜ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿੱਧੂ ਕੁਝ ਮੰਤਰੀਆਂ ਨੂੰ ਦਿੱਤੇ ਜਾ ਰਹੇ ਅਹੁਦਿਆਂ ਤੋਂ ਨਾਰਾਜ਼ ਸਨ। ਇਸ ਦੇ ਨਾਲ ਹੀ ਉਹ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਕੀਤੀ ਗਈ ਨਿਯੁਕਤੀ ਤੋਂ ਵੀ ਬਹੁਤ ਖਫਾ ਸਨ।

ਸੂਤਰਾਂ ਨੇ ਕਿਹਾ ਕਿ ਖਾਸ ਕਰਕੇ ਬੇਅਦਬੀ ਮਾਮਲੇ ਵਿੱਚ ਸਿੱਧੂ ਨੇ ਮਹਿਸੂਸ ਕੀਤਾ ਕਿ ਇਹ ਦੋਵੇਂ ਨਿਯੁਕਤੀਆਂ ਢਿੱਲ ਲਿਆਉਣਗੀਆਂ। ਹਾਲਾਂਕਿ ਇਨ੍ਹਾਂ ਗੱਲਾਂ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।

ਮੰਨਿਆ ਜਾ ਰਿਹਾ ਹੈ ਕਿ ਸਿੱਧੂ ਪੰਜਾਬ ਦੇ ਨਵੇਂ ਨਿਯੁਕਤ ਐਡਵੋਕੇਟ ਜਨਰਲ ਏਪੀਐਸ ਦਿਓਲ ਦੀ ਨਿਯੁਕਤੀ ਤੋਂ ਖੁਸ਼ ਨਹੀਂ ਸਨ। ਦਿਓਲ (ਏਪੀਐਸ ਦਿਓਲ) ਨੇ ਸੋਮਵਾਰ ਸ਼ਾਮ ਨੂੰ ਹੀ ਰਾਜ ਦੇ ਨਵੇਂ ਏਜੀ ਵਜੋਂ ਅਹੁਦਾ ਸੰਭਾਲ ਲਿਆ ਹੈ।

ਦਰਅਸਲ, ਜਿਨ੍ਹਾਂ ਨੂੰ ਐਡਵੋਕੇਟ ਜਨਰਲ ਬਣਾਇਆ ਗਿਆ ਹੈ, ਉਹ ਕਿਸੇ ਨਾ ਕਿਸੇ ਮਾਮਲੇ ਵਿੱਚ ਕੈਪਟਨ ਲਈ ਪੇਸ਼ ਹੁੰਦੇ ਰਹੇ ਹਨ। ਉਹ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਤਰਫੋਂ ਕਾਨੂੰਨੀ ਲੜਾਈ ਲੜ ਚੁੱਕੇ ਹਨ। ਸਿੱਧੂ ਡੀਜੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਨਿਯੁਕਤੀ ਤੋਂ ਵੀ ਨਾਰਾਜ਼ ਸਨ।

Today Now News

RELATED ARTICLES
- Advertisment -

POPULAR POSTS