
Ludhiana (Pawan Saini) ਆਮ ਆਦਮੀ ਪਾਰਟੀ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਲੁਧਿਆਣਾ ਵਿਖੇ ਪੰਜਾਬ ਦੇ ਲੋਕਾਂ ਨੂੰ ਪਾਰਟੀ ਵਲੋਂ ਦੂਸਰੀ ਗਰੰਟੀ ਦਿੱਤੀ ਗਈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬੀ ਲੋਕਾਂ ਨੂੰ ਮੁਫ਼ਤ ਅਤੇ ਵਧੀਆ ਇਲਾਜ ਦੇਣ ਦਾ ਵਾਅਦਾ ਕੀਤਾ।
ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਇਕ ਨਿਜੀ ਰੈਸਟੋਰੈਂਟ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਅੰਦਰ ਮੁਫ਼ਤ ਦਾ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਦਵਾਈਆਂ ਟੈਸਟ ਆਦਿ ਮੁਫ਼ਤ ਹੋਣਗੇ ਅਤੇ ਹਸਪਤਾਲਾਂ ਚ ਕਿਵੇਂ ਸੁਧਾਰ ਕੀਤਾ ਜਾਵੇਗਾ ਉਨ੍ਹਾਂ ਨੇ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਵਿੱਚ 1600 ਮੁਹੱਲਾ ਕਲੀਨਿਕ ਖੋਲੇ ਜਾਣ ਦਾ ਵਾਅਦਾ ਵੀ ਕੀਤਾ। ਇਸੇ ਤਰ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਕਰੱਪਸ਼ਨ ਉੱਪਰ ਲਗਾਮ ਕੱਸ ਕੇ ਵਿਕਾਸ ਵਾਸਤੇ ਪੈਸੇ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਮਾਂ ਆਉਣ ਤੇ ਹੀ ਮੁੱਖ ਮੰਤਰੀ ਦਾ ਉਮੀਦਵਾਰ ਐਲਾਨੇਗੀ। ਉਨ੍ਹਾਂ ਕਿਹਾ ਕਿ ਸਿੱਧੂ ਦੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਣ ਨੂੰ ਉਨ੍ਹਾਂ ਨੇ ਕਲਪਨਾ ਭਰਾ ਦੱਸਿਆ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ ਇਸ ਤੋਂ ਇਲਾਵਾ ਬੇਰੁਜ਼ਗਾਰੀ ਤੇ ਠੱਲ੍ਹ ਪਾਉਣ ਲਈ ਵੀ ਕਈ ਕਦਮ ਚੁੱਕੇ ਗਏ ਹਨ। ਪਰਾਲੀ ਦੀ ਸਮੱਸਿਆ ਲੈ ਕੇ ਉਹਨਾਂ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਇਹ ਘੋਲ ਤਿਆਰ ਕਰਵਾਇਆ ਗਿਆ ਹੈ ਜਿਸ ਨੂੰ ਪਰਾਲੀ ਉਪਰ ਪਾ ਕੇ ਉਸ ਨੂੰ ਖ਼ਾਦ ਵਿੱਚ ਬਦਲਿਆ ਜਾ ਸਕਦਾ ਹੈ। ਪੰਜਾਬ ਸਰਕਾਰ ਨੂੰ ਇਹ ਘੋਲ ਕਿਸਾਨਾਂ ਨੂੰ ਮੁਫ਼ਤ ਮੁਹੱਈਆ ਕਰਵਾਉਣਾ ਚਾਹੀਦਾ ਹੈ।






