ਚੰਡੀਗੜ੍ਹ, 2 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਚੇਅਰਮੈਨ, ਰੇਲਵੇ ਬੋਰਡ, ਭਾਰਤ ਸਰਕਾਰ, ਨਵੀਂ ਦਿੱਲੀ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਵੱਲੋਂ ਦਰਜ ਕੀਤੇ ਗਏ ਮਾਮਲੇ ਵਾਪਸ ਲੈ ਲਏ ਜਾਣ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਚੇਅਰਮੈਨ, ਰੇਲਵੇ ਬੋਰਡ ਨੂੰ ਇਸ ਸਾਰੇ ਮਾਮਲੇ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਵੱਖੋ -ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਦਰਜ਼ ਮਾਮਲੇ ਵਾਪਸ ਲੈਣ ਲਈ ਅਰਜੋਈ ਕੀਤੀ ਹੈ।





