ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਵੇਂ DGP ਦੀ ਨਿਯੁਕਤੀ ਕਾਨੂੰਨ ਅਨੁਸਾਰ ਕੀਤੀ ਜਾਵੇਗੀ।

ਮੋਰਿੰਡਾ ਵਿਖੇ ਇਕ ਸਮਾਗਮ ਦੌਰਾਨ ਕਰਜ਼ਾ ਮੁਆਫ਼ੀ ਤੇ ਲਾਲ ਲਕੀਰ ਸਕੀਮ ਤਹਿਤ ਡਰੋਨ ਮੈਪਿੰਗ ਦੀ ਸ਼ੁਰੂਆਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਹੁਣ ਡੀ.ਜੀ.ਪੀ. ਨਿਯੁਕਤ ਕਰਨ ਲਈ ਕੇਦਰ ਵੱਲੋਂ ਭੇਜੇ ਜਾਣ ਵਾਲੇ ਤਿੰਨ ਅਫਸਰਾਂ ਦੇ ਪੈਨਲ ਦੀ ਉਡੀਕ ਕਰ ਰਹੀ ਹੈ।
ਚੰਨੀ ਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਰੇ ਮੰਤਰੀਆਂ ਤੇ ਵਿਧਾਇਕਾਂ ਨਾਲ ਰਾਏ ਕਰਕੇ ਡੀ.ਜੀ.ਪੀ. ਦਾ ਨਾਮ ਤੈਅ ਕੀਤਾ ਜਾਵੇਗਾ।




