17.1 C
Chandigarh

TODAY NOW NEWS

Friday, March 20, 2026
HomeBREAKING NEWSਸੂਬੇ ਵਿੱਚ ਖਰੀਦ ਦੇ ਤੀਜੇ ਦਿਨ 75484.41 ਮੀਟਿ੍ਰਕ ਟਨ ਝੋਨੇ ਦੀ ਹੋਈ...

ਸੂਬੇ ਵਿੱਚ ਖਰੀਦ ਦੇ ਤੀਜੇ ਦਿਨ 75484.41 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ, 5 ਅਕਤੂਬਰ : ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਤੀਜੇ ਦਿਨ ਸਰਕਾਰੀ ਏਜੰਸੀਆਂ ਵੱਲੋਂ 75484.41 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਦੇ ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਤੀਜੇ ਦਿਨ ਸੂਬੇ ਦੀਆਂ ਮੰਡੀਆਂ ਵਿੱਚ 141042.92 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 6916 ਮੀਟਿ੍ਰਕ ਟਨ ਮਿਲਰਜ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਤੀਜੇੇ ਦਿਨ 76010.75 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਤੋਂ ਇਲਾਵਾ ਅੱਜ 6731 ਮੀਟਿ੍ਰਕ ਝੋਨੈ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 180129.75 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋ 147958.92 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਇਸਦੇ ਨਾਲ ਹੀ ਵਿਭਾਗ ਵੱਲੋਂ ਹੁਣ ਤੱਕ ਸੂਬੇ ਦੇ ਕਿਸਾਨਾਂ ਨੂੰ 67.33 ਕਰੋੜ ਰੁਪਏ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

Today Now News

RELATED ARTICLES
- Advertisment -

POPULAR POSTS