
ਮਾਨਸਾ10 ਅਕਤੂਬਰ( ਗੁਰਜੰਟ ਸਿੰਘ ਬਾਜੇਵਾਲੀਆ) ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਲਈ ਅੱਜ ਦਸ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਅਤੇ ਪੰਚਾਇਤਾਂ ਵੱਲੋਂ ਕਾਂਗਰਸੀ ਆਗੂ ਮਨਜੀਤ ਸਿੰਘ ਝਲਬੂਟੀ ਨੂੰ ਅਪੀਲ ਕੀਤੀ ਕਿ ਜਲਦੀ ਸਰਕਾਰ ਤੋਂ ਉਨ੍ਹਾਂ ਨੂੰ ਮੁਆਵਜ਼ਾ ਦਿਵਾਇਆ ਜਾਵੇ ਕਿਉਂਕਿ ਕਿਸਾਨ ਇੱਕ ਪਾਸੇ ਕੇਂਦਰ ਸਰਕਾਰ ਖਿਲਾਫ ਲੜਾਈ ਲੜ ਰਹੇ ਹਨ ਅਤੇ ਦੂਸਰੇ ਪਾਸੇ ਕਿਸਾਨ ਆਪਣੀ ਫ਼ਸਲ ਸੰਭਾਲਣ ਵਿੱਚ ਲੱਗੇ ਹੋਏ ਨੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਖ਼ਰਾਬ ਹੋਏ ਨਰਮੇ ਦੀ ਫਸਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰੇ ਮਨਜੀਤ ਝਲਬੂਟੀ ਨੇ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਮੁੱਖ ਮੰਤਰੀ ਪੰਜਾਬ ਦੇ ਨਾਲ ਮੀਟਿੰਗ ਕਰਕੇ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਦੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਬਣਦਾ ਮੁਆਵਜ਼ਾ ਦਿਵਾਇਆ ਜਾਵੇਗਾ
ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਵਿਖੇ ਕਿਸਾਨਾਂ ਮਜ਼ਦੂਰਾਂ ਅਤੇ ਪੰਚਾਇਤਾਂ ਵੱਲੋਂ ਨਰਮੇ ਖ਼ਰਾਬੇ ਦਾ ਮੁਆਵਜ਼ਾ ਛੇਤੀ ਲੈਣ ਦੇ ਲਈ ਕਾਂਗਰਸੀ ਆਗੂ ਕੋਲ ਅਪੀਲ ਕੀਤੀ ਗਈ ।ਇਸ ਮੌਕੇ ਮਨਜੀਤ ਸਿੰਘ ਝਲਬੂਟੀ ਨੇ ਪੰਚਾਇਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਛੇਤੀ ਹੀ ਪੰਜਾਬ ਸਰਕਾਰ ਤੋਂ ਨਰਮਾ ਖ਼ਰਾਬੇ ਦਾ ਮੁਆਵਜ਼ਾ ਦਿਵਾਇਆ ਜਾਵੇਗਾ ਤਾਂ ਕਿ ਕਿ ਉਨ੍ਹਾਂ ਦੇ ਹੋਏ ਨੁਕਸਾਨ ਦੀ ਪੂਰਤੀ ਹੋ ਸਕੇ ਇਸ ਮੌਕੇ ਉਨ੍ਹਾਂ ਵੱਲੋਂ ਯੂ ਪੀ ਦੇ ਲਖੀਮਪੁਰ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਵੀ ਦਿੱਤੀ ਗਈ ਅਤੇ ਉਨ੍ਹਾਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਅਤੇ ਪਿਛਲੇ ਦਿਨੀਂ ਯੂ ਪੀ ਦੇ ਲਖੀਮਪੁਰ ਵਿੱਚ ਇੱਕ ਭਾਜਪਾ ਨੇਤਾ ਦੇ ਬੇਟੇ ਵਲੋਂ ਗੱਡੀ ਚੜ੍ਹਾ ਕੇ ਕਈ ਕਿਸਾਨਾਂ ਨੂੰ ਕੁਚਲ ਕੇ ਮਾਰ ਦਿੱਤਾ ਗਿਆ ਜਿਸ ਨੂੰ ਗ੍ਰਿਫ਼ਤਾਰ ਕਰਵਾਉਣ ਦੇ ਲਈ ਕਿਸਾਨਾਂ ਰਾਜਨੀਤਕ ਪਾਰਟੀਆਂ ਵੱਲੋਂ ਸ਼ੰਘਰਸ਼ ਕਰਕੇ ਗ੍ਰਿਫ਼ਤਾਰ ਕਰਵਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਾਂਗਰਸ ਪਾਰਟੀ ਵੀ ਕਿਸਾਨਾਂ ਦੇ ਹਮਦਰਦ ਵਜੋਂ ਉਨ੍ਹਾਂ ਦੇ ਹਰ ਸੰਘਰਸ਼ ਵਿੱਚ ਨਾਲ ਖੜ੍ਹੀ ਹੈ ਅਤੇ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਹੈ। ਇਸ ਸਮੇਂ ਬਲਾਕ ਸੰਮਤੀ ਚੇਅਰਮੈਨ ਜਗਚਾਨਣ ਸਿੰਘ, ਦੀਦਾਰ ਸਿੰਘ, ਕਮਲਜੀਤ ਸਰਪੰਚ, ਮਨਦੀਪ ਕੌਰ ਸਰਪੰਚ, ਅਸਪਾਲ ਕੋਠੇ, ਗੁਰਨਾਮ ਸਿੰਘ ਸਰਪੰਚ ਤਾਮਕੋਟ, ਲਾਭ ਸਿੰਘ ਸਰਪੰਚ ਬੁਰਜ ਰਾਠੀ, ਬਲਵਿੰਦਰ ਸਿੰਘ ਸੰਮਤੀ ਮੈਂਬਰ, ਹਰਦੇਵ ਸਿੰਘ ਸਾਬਕਾ ਸਰਪੰਚ, ਸਾਧੂ ਸਿੰਘ, ਜੁਗਰਾਜ ਸਿੰਘ ਬੁਰਜ ਰਾਠੀ, ਬੇਅੰਤ ਸਿੰਘ, ਦਰਸ਼ਨ ਸਿੰਘ ਭਾਈਦੇਸਾ ਆਦਿ ਹਾਜਰ ਸਨ।






